ਦਿੱਲੀ ਅੰਦੋਲਨ ਵਿੱਚ ਜਾਣ ਲਈ ਪੰਜਾਬ ‘ਚ ਪਿੰਡ-ਪਿੰਡ ਪੱਧਰ ‘ਤੇ ਪੰਚਾਇਤਾਂ ਨੇ ਪਾਏ ਮਤੇ

TeamGlobalPunjab
1 Min Read

ਚੰਡੀਗਡ਼੍ਹ : ਗਣਤੰਤਰ ਦਿਵਸ ਮੌਕੇ ਦਿੱਲੀ ‘ਚ ਫੈਲੀ ਹਿੰਸਾ ਤੋਂ ਬਾਅਦ ਰਾਜਧਾਨੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਇੱਕ ਵਾਰ ਮੁੜ ਤੋਂ ਭਰਵਾਂ ਹੁੰਗਾਰਾ ਮਿਲਣਾ ਸ਼ੁਰੂ ਹੋ ਗਿਆ ਹੈ। ਹਰਿਆਣਾ ਤੋਂ ਬਾਅਦ ਹੁਣ ਪੰਜਾਬ ‘ਚ ਵੀ ਗ੍ਰਾਮ ਪੰਚਾਇਤਾਂ ਨੇ ਮਤੇ ਪਾਉਣੇ ਸ਼ੁਰੂ ਕਰ ਦਿੱਤੇ ਹਨ। ਜਿਸ ਤਹਿਤ ਪਟਿਆਲਾ ਦੇ ਪਿੰਡ ਵਜੀਦਪੁਰ ਦੀ ਪੰਚਾਇਤ ਨੇ ਪਿੰਡ ਵਿਚ ਐਮਰਜੈਂਸੀ ਇਕੱਠ ਬੁਲਾਇਆ ਅਤੇ ਸਰਬਸੰਮਤੀ ਨਾਲ ਇਕ ਮਤਾ ਪਾਸ ਕੀਤਾ। ਪਿੰਡ ਦੀ ਪੰਚਾਇਤ ਵੱਲੋਂ ਪਾਸ ਕੀਤੇ ਗਏ ਇਸ ਮਤੇ ਮੁਤਾਬਕ ਹਰ ਪਰਿਵਾਰ ਚੋਂ ਇਕ ਇਕ ਮੈਂਬਰ ਦਿੱਲੀ ‘ਚ ਚੱਲ ਰਹੇ ਅੰਦੋਲਨ ਵਿੱਚ ਸ਼ਮੂਲੀਅਤ ਕਰੇਗਾ। ਇਸ ਮਤੇ ਵਿੱਚ ਕਿਹਾ ਗਿਆ ਹੈ ਕਿ ਕਿਸੇ ਕਾਰਨਾਂ ਕਰਕੇ ਜੋ ਦਿੱਲੀ ਅੰਦੋਲਨ ‘ਚ ਨਹੀਂ ਜਾਵੇਗਾ, ਉਸ ਨੂੰ 1500 ਰੁਪਏ ਜੁਰਮਾਨਾ ਭਰਨਾ ਪਵੇਗਾ। ਇਸ ਤੋਂ ਇਲਾਵਾ ਪਿੰਡ ਦੇ ਲੋਕਾਂ ਨੇ ਕਿਹਾ ਕਿ ਧਰਨੇ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਸਾਰੇ ਪਿੰਡ ਵੱਲੋਂ ਉਸ ਦੀ ਭਰਪਾਈ ਕੀਤੀ ਜਾਵੇਗੀ।

ਦੂਸਰੇ ਪਾਸੇ ਫ਼ਰੀਦਕੋਟ ਦੇ ਪਿੰਡ ਸਿਬੀਆਂ ਵਿੱਚ ਵੀ ਇਕ ਅਜਿਹਾ ਮਤਾ ਪਾਸ ਕੀਤਾ ਗਿਆ ਹੈ। ਸਿਬੀਆਂ ਪਿੰਡ ਵਿੱਚੋਂ ਜੇਕਰ ਕੋਈ ਕਿਸਾਨ ਅੰਦੋਲਨ ਵਿਚ ਨਹੀਂ ਜਾ ਸਕਦਾ ਤਾਂ ਉਸ ਨੂੰ 500 ਰੁਪਏ ਪ੍ਰਤੀ ਏਕੜ ਜੁਰਮਾਨਾ ਲਗਾਇਆ ਗਿਆ ਹੈ।

- Advertisement -

Share this Article
Leave a comment