ਨਵੀਂ ਦਿੱਲੀ: ਗਾਜ਼ੀਪੁਰ ਬਾਰਡਰ ਇਸ ਵੇਲੇ ਕਿਸੇ ਛਾਉਣੀ ‘ਚ ਤਬਦੀਲ ਹੋਇਆ ਜਾਪ ਰਿਹਾ ਹੈ। ਇਕ ਪਾਸੇ ਜਿਥੇ ਵੱਡੀ ਗਿਣਤੀ ‘ਚ ਕਿਸਾਨ ਇਕੱਠੇ ਹੋਏ ਨਜ਼ਰ ਆ ਰਹੇ ਹਨ ਤਾਂ ਉਥੇ ਹੀ ਦੂਜੇ ਪਾਸੇ ਸੁਰੱਖਿਆ ਬਲਾਂ ਦੀ ਤਾਇਨਾਤੀ ਵੀ ਵਧਾ ਦਿੱਤੀ ਗਈ ਹੈ। ਗਾਜ਼ੀਪੁਰ ਬਾਰਡਰ ‘ਤੇ ਕਈ ਲੇਅਰ ਵਿੱਚ ਬੈਰੀਕੇਡਿੰਗ ਕੀਤੀ ਗਈ ਹੈ।
ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ 28 ਜਨਵਰੀ ਤੋਂ ਬਾਅਦ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਐਤਵਾਰ ਨੂੰ ਗਾਜ਼ੀਪੁਰ ਬਾਰਡਰ ‘ਤੇ ਅੰਦੋਲਨ ਦਾ 65ਵਾਂ ਦਿਨ ਰਿਹਾ। ਉੱਥੇ ਹੀ ਦਿੱਲੀ ਵਿੱਚ ਐਤਵਾਰ ਨੂੰ ਤਾਪਮਾਨ ਤਿੰਨ ਡਿਗਰੀ ਸੈਲਸੀਅਸ ਤੱਕ ਡਿੱਗ ਗਿਆ, ਇਸ ਦੇ ਬਾਵਜੂਦ ਵੀ ਸਰਹੱਦਾਂ ਤੇ ਕਿਸਾਨ ਡਟੇ ਹੋਏ ਹਨ।
ਉਥੇ ਹੀ ਦੂਜੇ ਪਾਸੇ ਸਿੰਘੁ ਬਾਰਡਰ ‘ਤੇ ਵੀ ਸੁਰੱਖਿਆ ਬਲਾਂ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ।