ਜਲਾਲਾਬਾਦ: ਨਗਰ ਨਿਗਮ ਅਤੇ ਨਗਰ ਕੌਂਸਲ ਦੀਆਂ ਚੋਣਾਂ ਲਈ ਭਰੇ ਜਾ ਰਹੇ ਨਾਮਜ਼ਦਗੀ ਕਾਗਜ਼ਾ ਦੌਰਾਨ ਜਲਾਲਾਬਾਦ ‘ਚ ਹਿੰਸਾ ਝੜਪ ਦੇਖਣ ਨੂੰ ਮਿਲੀ। ਜਲਾਲਾਬਾਦ ਤਹਿਸੀਲ ਕੰਪਲੈਕਸ ਵਿੱਚ ਕਾਂਗਰਸੀ ਅਤੇ ਅਕਾਲੀ ਦਲ ਦੇ ਵਰਕਰ ਆਪਸ ਵਿੱਚ ਭਿੜ ਗਏ। ਦੋਵਾਂ ਧਿਰਾਂ ਵਿਚਾਲੇ ਪੱਥਰਬਾਜ਼ੀ ਹੋਏ ਅਤੇ ਗੋਲੀ ਚੱਲਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਇਸ ਹਿੰਸਕ ਝੜਪ ਦੌਰਾਨ 3 ਤੋਂ 4 ਵਿਅਕਤੀਆਂ ਦੇ ਗੰਭੀਰ ਜ਼ਖਮੀ ਹੋਣ ਦਾ ਵੀ ਖਦਸ਼ਾ ਹੈ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਭਰਵਾਉਣ ਆਏ ਸਨ। ਇਸ ਦੌਰਾਨ ਜਲਾਲਾਬਾਦ ਤਹਿਸੀਲ ਕੰਪਲੈਕਸ ਵਿਖੇ ਉਹਨਾਂ ਦੀ ਗੱਡੀ ‘ਤੇ ਹਮਲਾ ਕੀਤਾ ਜਾਂਦਾ ਹੈ।
ਅਕਾਲੀ ਦਲ ਦੇ ਲੀਡਰਾਂ ਵੱਲੋਂ ਇਲਜ਼ਾਮ ਲਾਇਆ ਗਿਆ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਸੁਖਬੀਰ ਬਾਦਲ ਦੀ ਗੱਡੀ ਨਾਲ ਭੰਨਤੋੜ ਕੀਤੀ ਹੈ। ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕਾਰ ਦੀ ਲਾਈਟ ਦਾ ਸ਼ੀਸ਼ਾ ਤੋੜਿਆ ਗਿਆ ਹੈ ਅਤੇ ਵਿਧਾਇਕ ਆਵਲਾ ਦੀ ਗੱਡੀ ਦਾ ਨੁਕਸਾਨ ਵੀ ਹੋਇਆ ਹੈ।