ਨਗਰ ਨਿਗਮ ਅਤੇ ਕੌਂਸਲ ਦੀਆਂ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖ਼ਰੀ ਦਿਨ, ਸੁਰੱਖਿਆ ਦੇ ਪੁਖਤਾ ਪ੍ਰਬੰਧ

TeamGlobalPunjab
1 Min Read

ਚੰਡੀਗੜ੍ਹ: ਨਗਰ ਨਿਗਮ ਅਤੇ ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਭਰਨ ਲਈ ਅੱਜ 3 ਫ਼ਰਵਰੀ ਆਖ਼ਰੀ ਦਿਨ ਹੈ। ਜਿਸ ਨੂੰ ਲੈ ਕੇ 8 ਨਗਰ ਨਿਗਮ ਅਤੇ 109 ਨਗਰ ਕੌਂਸਲਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਭਰੀਆਂ ਜਾ ਰਹੀਆਂ ਹਨ। 4 ਫਰਵਰੀ ਨੂੰ ਨੌਮੀਨੇਸ਼ਨ ਫਾਰਮਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 5 ਫਰਵਰੀ ਨੂੰ ਨਾਮਜ਼ਦਗੀ ਕਾਗਜ਼ ਵਾਪਸ ਲਏ ਜਾ ਸਕਦੇ ਹਨ। ਇਸੇ ਹੀ ਦਿਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਨਗਰ ਨਿਗਮ ਅਤੇ ਨਗਰ ਕੌਂਸਲ ਦੀ ਵੋਟਿੰਗ 14 ਫਰਵਰੀ ਨੂੰ ਹੋਵੇਗੀ ਜਿਸ ਦੇ ਨਤੀਜੇ ਤਿੰਨ ਦਿਨ ਬਾਅਦ ਯਾਨੀ 17 ਫਰਵਰੀ ਨੂੰ ਐਲਾਨੇ ਜਾਣਗੇ।

ਬੀਤੇ ਦਿਨੀਂ ਨਾਮਜ਼ਦਗੀਆਂ ਭਰਨ ਵੇਲੇ ਜਲਾਲਾਬਾਦ ਤਹਿਸੀਲ ਕੰਪਲੈਕਸ ਵਿਚਾਲੇ ਹਿੰਸਕ ਝੜਪ ਦੇਖਣ ਨੂੰ ਮਿਲੀ ਸੀ। ਅਕਾਲੀ ਦਲ ਵੱਲੋਂ ਇਲਜ਼ਾਮ ਲਗਾਇਆ ਗਿਆ ਸੀ ਗਏ ਕਾਂਗਰਸੀ ਵਰਕਰਾਂ ਤੇ ਧੱਕੇਸ਼ਾਹੀ ਕਰਨ ਦੇ ਇਲਜ਼ਾਮ ਲਗਾਏ ਸਨ।

ਇਸ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ ਦੀ ਗੱਡੀ ਤੇ ਵੀ ਭੀੜ ਵੱਲੋਂ ਹਮਲਾ ਕੀਤਾ ਗਿਆ ਸੀ। ਜਲਾਲਾਬਾਦ ਤਹਿਸੀਲ ਕੰਪਲੈਕਸ ਵਿੱਚ ਚੱਲੀ ਗੋਲੀ ਦੇ ਨਾਲ ਤਿੱਨ ਲੋਕ ਗੰਭੀਰ ਜ਼ਖ਼ਮੀ ਵੀ ਹੋਏ ਸਨ। ਇਸ ਹਿੰਸਾ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।

Share This Article
Leave a Comment