ਨਵੀਂ ਦਿੱਲੀ: ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦੇ ਅੰਦੋਲਨ ਨੂੰ ਚਲਦੇ ਹੋਏ ਅੱਜ 70 ਦਿਨ ਹੋ ਗਏ ਹਨ। ਇਹ ਕਾਫਲਾ ਲਗਾਤਾਰ ਵਧਦਾ ਜਾ ਰਿਹਾ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਬਾਜ਼ਿਦ ਹਨ। ਇਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਤਿੰਨ ਖੇਤੀ ਕਾਨੂੰਨ ਵਾਪਸ ਲਵੇ। ਗਣਤੰਤਰ ਦਿਵਸ ਮੌਕੇ ਟਰੈਕਟਰ ਰੈਲੀ ਦੇ ਦੌਰਾਨ ਹਿੰਸਾ ਤੋਂ ਬਾਅਦ ਜਿੱਥੇ ਕਿਸਾਨ ਪ੍ਰਦਰਸ਼ਨ ਕਰ ਰਹੀ ਹੈ।
ਉੱਥੇ ਪੁਲੀਸ ਨੇ ਸੁਰੱਖਿਆ ਦੇ ਸਖਤ ਇੰਤਜ਼ਾਮ ਕਰ ਦਿੱਤੇ ਹਨ। ਦਿੱਲੀ ਦੇ ਬਾਹਰੀ ਇਲਾਕਿਆਂ ‘ਚ ਇੰਟਰਨੈੱਟ ਪੂਰੀ ਤਰਾਂ ਦੇ ਨਾਲ ਬੰਦ ਕਰ ਦਿੱਤਾ ਗਿਆ ਅਤੇ ਪ੍ਰਦਰਸ਼ਨ ਕਰਨ ਵਾਲੀ ਥਾਂ ਦੇ ਨੇੜੇ ਭਾਰੀ ਬੈਰੀਕੇਡਿੰਗ ਅਤੇ ਕੰਡਿਆਲੀ ਤਾਰ ਵਿਛਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਦਿੱਲੀ ਪੁਲੀਸ ਵੱਲੋਂ ਸੜਕ ਵਿਚ ਸੂਏ ਗੱਡੇ ਜਾ ਰਹੇ ਹਨ।
ਦਿੱਲੀ ਪੁਲੀਸ ਦੀ ਅਜਿਹੀ ਕਾਰਵਾਈ ‘ਤੇ ਕਿਸਾਨ ਲੀਡਰ ਅਤੇ ਕਈ ਵਿਰੋਧੀ ਪਾਰਟੀਆਂ ਸਰਕਾਰ ‘ਤੇ ਨਿਸ਼ਾਨਾ ਸਾਧ ਰਹੀਆਂ ਹਨ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਸਰਕਾਰ ਦੇ ਅਜਿਹੇ ਕਦਮਾਂ ਦੇ ਨਾਲ ਗੱਲਬਾਤ ਦੇ ਲਈ ਸੁਖਾਵਾਂ ਮਾਹੌਲ ਨਹੀਂ ਬਣੇਗਾ। ਇਸੇ ਤਰ੍ਹਾਂ ਇਸ ਮੁੱਦੇ ‘ਤੇ ਸੰਸਦ ਵਿੱਚ ਵੀ ਵਿਰੋਧੀ ਪਾਰਟੀਆਂ ਵੱਲੋਂ ਭਾਰੀ ਹੰਗਾਮਾ ਕੀਤਾ ਗਿਆ ਸੀ।