ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨ ਖ਼ਿਲਾਫ਼ ਚੱਲ ਰਹੇ ਅੰਦੋਲਨ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ। ਜਿਸ ‘ਤੇ ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਰਾਕੇਸ਼ ਟਿਕੈਤ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਰਾਕੇਸ਼ ਟਿਕੈਤ ਨੇ ਆਪਣੇ ਹੀ ਅੰਦਾਜ਼ ਵਿੱਚ ਕਿਹਾ “ਮੈਨੂੰ ਕੀ ਪਤਾ, ਉਨ੍ਹਾਂ ਨੇ ਸਮਰਥਨ ਦਿੱਤਾ ਹੋਵੇਗਾ ਪਰ ਮੈਂ ਉਨ੍ਹਾਂ ਨੂੰ ਨਹੀਂ ਜਾਣਦਾ। ਇਸ ਵਿਚ ਪਰੇਸ਼ਾਨੀ ਵੀ ਕੀ ਹੈ ਜੇਕਰ ਉਨ੍ਹਾਂ ਨੇ ਸਾਨੂੰ ਸਮਰਥਨ ਦਿੱਤਾ ਹੈ ਤਾਂ, ਹਾਲਾਂਕਿ ਰਾਕੇਸ਼ ਟਿਕੈਤ ਨੇ ਪੌਪ ਸਟਾਰ ਰਿਹਾਨਾ, ਗ੍ਰੇਟਾ ਥਨਬਰਗ ਸਮੇਤ ਹੋਰ ਵਿਦੇਸ਼ੀ ਕਲਾਕਾਰਾਂ ਵੱਲੋਂ ਕੀਤੇ ਗਏ ਟਵੀਟ ਦਾ ਧੰਨਵਾਦ ਕੀਤਾ ਸੀ।
ਦਿੱਲੀ ‘ਚ ਗਣਤੰਤਰ ਦਿਵਸ ਦੌਰਾਨ ਹੋਈ ਹਿੰਸਾ ਤੋਂ ਬਾਅਦ ਕਮਜ਼ੋਰ ਪਏ ਕਿਸਾਨ ਅੰਦੋਲਨ ਨੂੰ ਇੱਕ ਵਾਰ ਮੁੜ ਤੋਂ ਤਾਕਤ ਦੇਣ ਦਾ ਸਿਹਰਾ ਰਾਕੇਸ਼ ਟਿਕੈਤ ਨੂੰ ਜਾਂਦਾ ਹੈ। ਦਿੱਲੀ-ਉੱਤਰ ਪ੍ਰਦੇਸ਼ ਨੂੰ ਜੋਡ਼ਦੇ ਗਾਜ਼ੀਪੁਰ ਬਾਰਡਰ ‘ਤੇ ਰਾਕੇਸ਼ ਟਿਕੈਤ ਦੀ ਅਗਵਾਈ ਵਿੱਚ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਹੈ।