ਚੰਡੀਗੜ੍ਹ, (ਅਵਤਾਰ ਸਿੰਘ): ਕਾਂਗਰਸ ਦੀ ਕੌਮੀ ਲੀਡਰਸ਼ਿਪ ਨੇ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਬਾਰੇ ਵੱਡਾ ਫੈਸਲਾ ਲੈਂਦਿਆਂ ਪ੍ਰਧਾਨ ਨੂੰ ਬਦਲ ਦਿੱਤਾ ਹੈ। ਪਹਿਲੇ ਪ੍ਰਧਾਨ ਪ੍ਰਦੀਪ ਛਾਬੜਾ ਦੀ ਥਾਂ ‘ਤੇ ਸੁਭਾਸ਼ ਚਾਵਲਾ ਨੂੰ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਕਾਂਗਰਸ ਦੇ ਕੌਮੀ ਨੇਤਾ ਕੇ ਸੀ ਵੇਣੂਗੋਪਾਲ ਵੱਲੋਂ ਜਾਰੀ ਕੀਤਾ ਗਿਆ ਪੱਤਰ ਵਿੱਚ ਕਿਹਾ ਗਿਆ ਹੈ ਕਿ ਪ੍ਰਦੀਪ ਛਾਬੜਾ ਦੇ ਮੁਕਾਬਲੇ ਸੁਭਾਸ਼ ਚਾਵਲਾ ਦੀ ਕਾਰਗੁਜ਼ਾਰੀ ਵਧੀਆ ਹੈ। ਇਸ ਲਈ ਉਨ੍ਹਾਂ ਨੂੰ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਜਾਂਦਾ ਹੈ। ਗੌਰਤਲਬ ਹੈ ਕਿ ਸੁਭਾਸ਼ ਚਾਵਲਾ ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਅਤੇ ਦੋ ਵਾਰ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਰਹਿ ਚੁੱਕੇ ਹਨ।