ਜੋਧਪੁਰ : ਕਾਲਾ ਹਿਰਨ ਸ਼ਿਕਾਰ ਮਾਮਲੇ ਵਿਚ ਜੋਧਪੁਰ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਬੌਲੀਵੁੱਡ ਅਦਾਕਾਰ ਸਲਮਾਨ ਖ਼ਾਨ ਨੂੰ ਅੱਜ ਵੱਡੀ ਰਾਹਤ ਦਿੱਤੀ ਹੈ। ਸਲਮਾਨ ਖਾਨ ਦੇ ਖਿਲਾਫ ਝੂਠੇ ਦਸਤਾਵੇਜ਼ ਪੇਸ਼ ਕਰਨ ਨੂੰ ਲੈ ਕੇ ਸੂਬਾ ਸਰਕਾਰ ਵੱਲੋਂ ਪਾਈ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਸੂਬਾ ਸਰਕਾਰ ਵਲੋਂ ਸਲਮਾਨ ਖਾਨ ਖਿਲਾਫ ਦਾਇਰ ਪਟੀਸ਼ਨ ਹੇਠਲੀ ਅਦਾਲਤ ਨੇ ਵੀ ਰੱਦ ਕਰ ਦਿੱਤੀ ਸੀ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਲਮਾਨ ਖ਼ਾਨ ਦੇ ਵਕੀਲ ਨੇ ਦੱਸਿਆ ਕਿ ਜੋਧਪੁਰ ਜ਼ਿਲਾ ਅਤੇ ਸੈਸ਼ਨ ਜੱਜ ਨੇ ਇਕ ਡਿਟੇਲ ਆਰਡਰ ਚ ਸੂਬਾ ਸਰਕਾਰ ਵੱਲੋਂ ਦਾਇਰ ਕੀਤੀਆਂ ਗਈਆਂ ਦੋਵਾਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਵਕੀਲ ਨੇ ਦੱਸਿਆ ਕਿ ਇਨ੍ਹਾਂ ਪਟੀਸ਼ਨਾਂ ਸੰਬੰਧੀ ਅਸੀਂ ਸਾਲ 2006 ‘ਚ ਵੀ ਜਵਾਬ ਦਿੱਤਾ ਸੀ ਕਿ ਗ਼ਲਤ ਹਲਫ਼ਨਾਮਾ ਦਾਇਰ ਨਹੀਂ ਕੀਤਾ ਸੀ। ਅਜਿਹੀਆਂ ਪਟੀਸ਼ਨਾਂ ਸਲਮਾਨ ਖ਼ਾਨ ਦੀ ਛਵੀ ਨੂੰ ਖ਼ਰਾਬ ਕਰਨ ਦੇ ਲਈ ਲਗਾਈਆਂ ਜਾ ਰਹੀਆਂ ਹਨ।