ਪੰਜਾਬ ਚ ਵਧਣ ਲੱਗੇ ਕੋਰੋਨਾ ਦੇ ਕੇਸ ! ਕਾਂਗਰਸ ਦਾ MLA ਆਇਆ ਪਾਜ਼ੀਟਿਵ

TeamGlobalPunjab
1 Min Read

ਅੰਮ੍ਰਿਤਸਰ : ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਕੇਸ ਹੌਲੀ ਹੌਲੀ ਵਧਣੇ ਸ਼ੁਰੂ ਹੋ ਗਏ ਹਨ। ਜਿਸ ਦੇ ਤਹਿਤ ਅੰਮ੍ਰਿਤਸਰ ਵਿੱਚ ਕਾਂਗਰਸੀ ਵਿਧਾਇਕ ਕੋਰੋਨਾ ਵਾਇਰਸ ਨਾਲ ਪਾਜ਼ੀਟਿਵ ਪਾਇਆ ਗਿਆ ਹੈ। ਅੰਮ੍ਰਿਤਸਰ ਉਤਰੀ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਸੁਨੀਲ ਦੱਤੀ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਹਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ। ਵਿਧਾਇਕ ਸੁਨੀਲ ਦੱਤੀ ਦੇ ਨਾਲ ਉਨ੍ਹਾਂ ਦੇ ਪਰਿਵਾਰ ਦੇ ਦੱਸ ਮੈਂਬਰਾਂ ਦਾ ਵੀ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਹੈ। ਇਸ ਦੀ ਜਾਣਕਾਰੀ ਅੰਮ੍ਰਿਤਸਰ ਸਿਵਲ ਸਰਜਨ ਡਾਕਟਰ ਚਰਨਜੀਤ ਸਿੰਘ ਨੇ ਦਿੱਤੀ ਹੈ।

ਡਾ ਚਰਨਜੀਤ ਸਿੰਘ ਮੁਤਾਬਕ ਵਿਧਾਇਕ ਸੁਨੀਲ ਦੱਤੀ ਦੀ ਰਿਹਾਇਸ਼ ਨੂੰ ਮਾਈਕਰੋ ਕੰਟੋਨਮੈਂਟ ਜ਼ੋਨ ਐਲਾਨ ਦਿੱਤਾ ਹੈ। ਸੁਨੀਲ ਦੱਤੀ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਆਈਸੋਲੇਟ ਕਰ ਦਿੱਤਾ ਗਿਆ ਹੈ। ਕਾਂਗਰਸ ਦੇ ਵਿਧਾਇਕ ਸੁਨੀਲ ਦੱਤੀ ਇਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਏ ਸਨ। ਉਸ ਵਿਆਹ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਇੱਕ ਵਿਅਕਤੀ ਵੀ ਸ਼ਾਮਲ ਹੋਇਆ ਸੀ। ਹਾਲਾਂਕਿ ਵਿਅਕਤੀ ਦੀ ਸ਼ਨਾਖਤ ਹਾਲੇ ਤੱਕ ਨਹੀਂ ਹੋ ਸਕੀ। ਜਿਸ ਤੋਂ ਬਾਅਦ ਸੁਨੀਲ ਦੱਤੀ ਨੂੰ ਹਲਕੇ ਕੋਰੋਨਾ ਦੇ ਲੱਛਣ ਸਾਹਮਣੇ ਆਏ ਸਨ। ਜਦੋਂ ਸੁਨੀਲ ਦੱਤੀ ਦਾ ਕੋਰੋਨਾ ਟੈਸਟ ਕੀਤਾ ਗਿਆ ਤਾਂ ਉਹ ਪਾਜ਼ੀਟਿਵ ਪਾਏ ਗਏ। ਕਾਂਗਰਸ ਦੇ ਵਿਧਾਇਕ ਦੇ ਸੰਪਰਕ ‘ਚ ਆਉਣ ਵਾਲਿਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ।

Share This Article
Leave a Comment