ਖੇਤੀ ਕਾਨੂੰਨਾਂ ਖਿਲਾਫ਼ ਵੀ ‘ਆਪ’ ਵੀ ਕਰੇਗੀ ਕਿਸਾਨ ਮਹਾਰੈਲੀ, ਮਾਰਚ ਤੋਂ ਹੋਣਗੀਆਂ ਸ਼ੁਰੂ

TeamGlobalPunjab
2 Min Read

ਜਲੰਧਰ : ਖੇਤੀ ਕਾਨੂੰਨ ਦੇ ਖਿਲਾਫ਼ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਕਾਂਗਰਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਵੀ ਕਿਸਾਨਾਂ ਦੇ ਹੱਕ ‘ਚ ਵੱਡੀਆਂ ਰੈਲੀਆਂ ਕਰਨ ਦਾ ਐਲਾਨ ਕਰ ਦਿੱਤਾ ਹੈ। ਜਿਸ ਦੇ ਤਹਿਤ ਮਾਰਚ ਮਹੀਨੇ ਆਮ ਆਦਮੀ ਪਾਰਟੀ ਪੰਜਾਬ ਵਿੱਚ ਕਿਸਾਨ ਮਹਾਰੈਲੀ ਕਰੇਗੀ। ਇਸ ਦੀ ਸ਼ੁਰੂਆਤ ਬਾਘਾ ਪੁਰਾਣਾ ਤੋਂ ਕੀਤੀ ਜਾਵੇਗੀ। ਇਸ ਤੋਂ ਬਾਅਦ ਪੂਰੇ ਪੰਜਾਬ ਵਿੱਚ ਰੈਲੀਆਂ ਹੋਣਗੀਆਂ। ਆਮ ਆਦਮੀ ਪਾਰਟੀ ਦੀ ਇਸ ਕਿਸਾਨ ਮਹਾਰੈਲੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਵੀ ਸ਼ਾਮਲ ਹੋਣਗੇ। ਇਸ ਦੌਰਾਨ ਜਲੰਧਰ ‘ਚ ‘ਆਪ’ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਖੜੀ ਹੈ। ਕਿਸਾਨ ਮਹਾਰੈਲੀ ਨੂੰ ਮਜ਼ਬੂਤ ਬਣਾਉਨ ਦੇ ਲਈ ਭਗਵੰਤ ਮਾਨ ਨੇ ਕਿਹਾ ਕਿ ਜਿਲ੍ਹਾ ਪੱਧਰ ‘ਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਲੋਕਾਂ ਨੂੰ ਇਸ ਰੈਲੀ ‘ਚ ਕਿਸਾਨਾਂ ਦੀ ਆਵਾਜ਼ ਬਣਨ ਦੀ ਅਪੀਲ ਕੀਤੀ ਜਾਵੇਗੀ।

ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਨੂੰ ਬੈਠੇ ਹੋਏ ਤਿੰਨ ਮਹੀਨੇ ਹੋ ਗਏ ਹਨ। ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਮਸਲੇ ਦਾ ਹੱਲ ਨਹੀਂ ਨਿਕਲ ਰਿਹਾ। ਪਰ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸਾਡੀ ਪਾਰਟੀ ਵੀ ਇਸੇ ਤਰ੍ਹਾਂ ਪ੍ਰਦਰਸ਼ਨ ਕਰਦੀ ਰਹੇਗੀ। ਆਮ ਆਦਮੀ ਪਾਰਟੀ ਤੋਂ ਪਹਿਲਾਂ ਕਾਂਗਰਸ ਵੱਲੋਂ ਵੀ ਕਿਸਾਨ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਇਹਨਾਂ ਰੈਲੀਆਂ ਦੀ ਅਗਵਾਈ ਕਰ ਰਹੇ ਹਨ। ਰਾਹੁਲ ਗਾਂਧੀ ਨੇ ਰਾਜਸਥਾਨ ਅਤੇ ਪ੍ਰਿਅੰਕਾ ਗਾਂਧੀ ਨੇ ਉੱਤਰ ਪ੍ਰਦੇਸ਼ ‘ਚ ਕਿਸਾਨ ਮਹਾਰੈਲੀ ਨੂੰ ਸੰਬੋਧਨ ਕੀਤਾ ਸੀ। ਹੁਣ ਪੰਜਾਬ ‘ਚ ਆਮ ਆਦਮੀ ਪਾਰਟੀ ਨੇ ਵੀ ਮਹਾਰੈਲੀਆਂ ਕਰਨ ਦਾ ਐਲਾਨ ਕਰ ਦਿੱਤਾ ਹੈ।

Share this Article
Leave a comment