ਅੰਮ੍ਰਿਤਸਰ : ਦੇਸ਼ ਅੰਦਰ ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੇ ਲੋਕਾਂ ਦੇ ਨੱਕ ‘ਚ ਦਮ ਕਰ ਦਿੱਤਾ ਹੈ। ਜਿਸ ਦੇ ਸਿੱਟੇ ਵਜੋਂ ਅੱਜ ਹਰ ਵਰਗ ਹਰ ਸਿਆਸੀ ਪਾਰਟੀ ਸੜਕਾਂ ‘ਤੇ ਉਤਰ ਕੇ ਪ੍ਰਦਰਸ਼ਨ ਕਰ ਰਹੀ ਹੈ । ਇਸੇ ਲੜੀ ਤਹਿਤ ਅੱਜ ਸ਼ੋਮਣੀ ਅਕਾਲੀ ਦਲ ਦੇ ਅਜਨਾਲਾ ਤੋਂ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਦੀ ਅਗਵਾਈ ਹੇਠ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕੇਂਦਰ ਸਰਕਾਰ ਦੇ ਨਾਲ ਨਾਲ ਪੰਜਾਬ ਸਰਕਾਰ ਵਿਰੁੱਧ ਵੀ ਨਾਅਰੇਬਾਜ਼ੀ ਕੀਤੀ ਗਈ ।
ਇਸ ਮੌਕੇ ਬੋਲਦਿਆਂ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਜਿੱਥੇ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲਿਆ ਉੱਥੇ ਹੀ ਪੰਜਾਬ ਸਰਕਾਰ ਤੇ ਦੋਸ਼ ਲਾਉਂਦਿਆਂ ਕਿਹਾ ਕਿ ਅੱਜ ਕੱਚੇ ਤੇਲ ਦੀਆਂ ਕੀਮਤਾਂ ਘਟਣ ਦੇ ਬਾਵਜੂਦ ਪੰਜਾਬ ਅੰਦਰ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਧਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੋਵੇਂ ਸਰਕਾਰਾਂ ਨੇ ਮਿਲ ਕੇ ਅੱਜ ਕਿਸਾਨੀ ਦੇ ਨਾਲ ਨਾਲ ਹਰ ਵਰਗ ਨੂੰ ਤਬਾਹ ਕਰ ਦਿੱਤਾ ਹੈ ।