ਨਵੀਂ ਦਿੱਲੀ : ਦੇਸ਼ ਵਿੱਚ ਵਧ ਰਹੇ ਕੋਰੋਨਾ ਦੇ ਕੇਸਾਂ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਨੇ ਅਲਰਟ ਜਾਰੀ ਕਰ ਦਿੱਤਾ ਹੈ। ਜਿਸ ਦੇ ਤਹਿਤ ਹੁਣ ਪੰਜ ਸੂਬਿਆਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਦਿੱਲੀ ਚ ਐਂਟਰੀ ਕਰਨ ਲਈ ਕੋਰੋਨਾ ਦੀ ਨੈਗੇਟਿਵ ਰਿਪੋਰਟ ਦਿਖਾਉਣੀ ਪਵੇਗੀ। ਇਨ੍ਹਾਂ ਪੰਜ ਸੂਬਿਆਂ ਚ ਪੰਜਾਬ, ਮੱਧ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ, ਕੇਰਲ ਸ਼ਾਮਲ ਹਨ। ਇੱਥੋਂ ਦੇ ਲੋਕਾਂ ਨੂੰ ਦਿੱਲੀ ਆਉਣ ਦੇ ਲਈ ਨੈਗੇਟਿਵ RT-PCR ਰਿਪੋਰਟ ਦਿਖਾਣੀ ਪਵੇਗੀ, ਜਿਸ ਤੋਂ ਬਾਅਦ ਹੀ ਦਿੱਲੀ ਵਿਚ ਐਂਟਰੀ ਮਿਲੇਗੀ। ਇਹ ਨਿਯਮ 27 ਫਰਵਰੀ ਤੋਂ 15 ਮਾਰਚ ਤੱਕ ਲਾਗੂ ਰਹਿਣਗੇ।
ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਰਫ਼ਤਾਰ ਤੇਜ਼ੀ ਦੇ ਨਾਲ ਵਧ ਰਹੀ ਹੈ। ਮੰਗਲਵਾਰ ਨੂੰ 11 ਸੂਬਿਆਂ ਚ ਰਿਕਵਰੀ ਰੇਟ ਨਾਲੋਂ ਵੱਧ ਕੋਰੋਨਾ ਦੇ ਨਵੇਂ ਮਰੀਜ਼ ਪਾਏ ਗਏ। ਸਭ ਤੋਂ ਵੱਧ ਮਹਾਰਾਸ਼ਟਰ ਚ 6,218 ਕਰੋਨਾ ਪਾਜ਼ੀਟਿਵ ਪਾਏ ਗਏ। ਮਹਾਰਾਸ਼ਟਰ ਦੇ 36 ਜ਼ਿਲ੍ਹਿਆਂ ਵਿੱਚ ਕਰੋਨਾ ਦੇ ਕੇਸ ਲਗਾਤਾਰ ਵਧ ਰਹੇ ਹਨ। ਪੰਜਾਬ ਵਿੱਚ ਕੁੱਲ 3295 ਐਕਟਿਵ ਕੋਰੋਨਾ ਦੇ ਕੇਸ ਹਨ। ਰਾਜਸਥਾਨ ਚ ਮੰਗਲਵਾਰ ਨੂੰ 76 ਲੋਕ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ। ਗੁਜਰਾਤ ਦੇ ਵਿਚ ਪਿਛਲੇ 24 ਘੰਟਿਆਂ ਚ 348 ਲੋਕ ਕੋਰੋਨਾ ਦੇ ਨਾਲ ਪਾਜ਼ੀਟਿਵ ਮਿਲੇ ਸਨ।