ਮੁੰਬਈ:- ਮਹਾਰਾਸ਼ਟਰ ਦੇ ਜੰਗਲਾਤ ਮੰਤਰੀ ਸੰਜੈ ਰਾਠੌਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੰਜੈ ਦਾ ਨਾਂ ਇੱਕ ਔਰਤ ਦੀ ਮੌਤ ਨਾਲ ਜੁੜਨ ’ਤੇ ਵਿਰੋਧੀ ਧਿਰ ਭਾਜਪਾ ਵੱਲੋਂ ਉਨ੍ਹਾਂ ਦੀ ਕਾਫ਼ੀ ਆਲੋਚਨਾ ਕੀਤੀ ਜਾ ਰਹੀ ਸੀ। ਸੰਜੈ ਰਾਠੌਰ ਨੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਆਪਣਾ ਅਸਤੀਫ਼ਾ ਸੌਂਪਿਆ।
ਦੱਸ ਦਈਏ ਇਸ ਦੌਰਾਨ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਮੰਤਰੀ ਦਾ ਅਸਤੀਫ਼ਾ ਹੀ ਕਾਫ਼ੀ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਸ੍ਰੀ ਰਾਠੌਰ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ।