ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਅਕਾਲੀ ਅਤੇ ਕਾਂਗਰਸੀ ਖੂਬ ਮਿਹਣੋ ਮਿਹਣੀ ਹੋ ਰਹੇ ਹਨ । ਇਸ ਦੇ ਚੱਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਕਾਂਗਰਸ ਪਾਰਟੀ ਨੂੰ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਦੇ ਮਾਮਲੇ ਤੇ ਘੇਰਿਆ ਗਿਆ ਹੈ। ਅੱਜ ਇਸ ਮੌਕੇ ਖ਼ੁਦਕੁਸ਼ੀ ਕਰਨ ਵਾਲੇ ਪਿਉ ਪੁੱਤਰ ਜਗਤਾਰ ਸਿੰਘ ਦਾ ਮਾਮਲਾ ਵੀ ਇਹ ਬਿਕਰਮ ਮਜੀਠੀਆ ਵੱਲੋਂ ਉਠਾਇਆ ਗਿਆ । ਉਨ੍ਹਾਂ ਕਿਹਾ ਕਿ ਅੱਜ ਕਾਂਗਰਸ ਸਰਕਾਰ ਵੱਲੋਂ ਆਪਣਾ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ।
ਉੱਧਰ ਦੂਜੇ ਪਾਸੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਹਰਮਿੰਦਰ ਸਿੰਘ ਗਿੱਲ ਨੇ ਵੀ ਬਿਕਰਮ ਮਜੀਠੀਆ ਨੂੰ ਮੋੜਵਾਂ ਜਵਾਬ ਦਿੱਤਾ ਹੈ । ਗਿੱਲ ਨੇ ਕਿਹਾ ਕਿ ਵੱਡੀ ਪੱਧਰ ਤੇ ਕਿਸਾਨਾਂ ਦੇ ਕਰਜ਼ ਮੁਆਫ ਕੀਤੇ ਗਏ ਹਨ ਉਨ੍ਹਾਂ ਜਗਤਾਰ ਸਿੰਘ ਦੇ ਮਸਲੇ ਤੇ ਬੋਲਦਿਆਂ ਕਿਹਾ ਕਿ ਉਸ ਮਸਲੇ ਦੀ ਜਾਂਚ ਕੀਤੀ ਜਾ ਰਹੀ ਹੈ।