ਐਸਜੀਪੀਸੀ ਚੋਣਾਂ ਕਰਾਉਣ ਤੋਂ ਭੱਜ ਰਹੀ ਹੈ ਪੰਜਾਬ ਸਰਕਾਰ : ਹਰਪਾਲ ਚੀਮਾ

TeamGlobalPunjab
1 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ ਗਿਆ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਬੋਲਦੇ ਹੋਏ ਕਿਹਾ ਕਿ ਐਸਜੀਪੀਸੀ ਦੀਆਂ ਚੋਣਾਂ ਲਈ ਹੋ ਰਹੀ ਦੇਰੀ ਲਈ ਸਰਕਾਰ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਸਬੰਧੀ ਚੋਣ ਕਮਿਸ਼ਨਰ ਦੀ ਨਿਯੁਕਤੀ ਕੀਤੇ ਜਾਣ ਤੋਂ ਬਾਅਦ ਵੀ ਅਜੇ ਤੱਕ ਉਨ੍ਹਾਂ ਨੂੰ ਦਫ਼ਤਰ ਲਈ ਜਗ੍ਹਾਂ ਨਹੀਂ ਦਿੱਤੀ ਗਈ, ਜਿੱਥੇ ਉਹ ਬੈਠਕੇ ਕੰਮ ਕਰ ਸਕਣ ਅਤੇ ਚੋਣਾਂ ਲਈ ਰਣਨੀਤੀ ਤਿਆਰ ਕਰ ਸਕਣ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਸਲ ਵਿੱਚ ਅਕਾਲੀ ਦਲ ਦੇ ਨਾਲ ਮਿਲੇ ਹੋਏ ਹਨ, ਇਸ ਲਈ ਉਹ ਨਹੀਂ ਚਾਹੁੰਦੇ ਕਿ ਚੋਣਾਂ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਜੇਕਰ ਐਸਜੀਪੀਸੀ ਦੀਆਂ ਚੋਣਾਂ ਹੁੰਦੀਆਂ ਹਨ ਤਾਂ ਸਿੱਖ ਸੰਗਤ ਨੇ ਬਾਦਲ ਦਲ ਨੂੰ ਹਟਾ ਦੇਣਾ ਹੈ। ਇਸ ਲਈ ਕੈਪਟਨ ਸਾਹਿਬ ਨਹੀਂ ਚਾਹੁੰਦੇ ਕਿ ਬਾਦਲ ਦਲ ਨੂੰ ਐਸਜੀਪੀਸੀ ਤੋਂ ਬਾਹਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਕੈਪਟਨ ਅਮਰਿੰਦਰ ਸਿੰਘ ਆਪਸ ਵਿੱਚ ਮਿਲੇ ਹੋਏ ਹਨ। ਉਨ੍ਹਾਂ ਦੀ ਮਿਲੀਭੁਗਤ ਕਾਰਨ ਹੀ ਅੱਜ ਪੰਜਾਬ ਵਿੱਚ ਹਰ ਤਰ੍ਹਾਂ ਦਾ ਲੁੱਟ ਕੀਤੀ ਜਾ ਰਹੀ ਹੈ।

Share This Article
Leave a Comment