ਚੰਡੀਗੜ੍ਹ ਦੇਸ਼ ਅੰਦਰ ਚਲ ਰਹੇ ਕਿਸਾਨੀ ਸੰਘਰਸ਼ ਦਰਮਿਆਨ ਵੱਡੇ ਪੱਧਰ ‘ਤੇ ਨੌਜਵਾਨਾਂ ‘ਤੇ ਪਰਚੇ ਦਰਜ ਕੀਤੇ ਗਏ ਹਨ। ਇਸ ਦੌਰਾਨ ਕਈ ਨੌਜਵਾਨਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਇਸ ਮਸਲੇ ‘ਤੇ ਹੁਣ ਪੰਜਾਬ ਏਕਤਾ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਵੀ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ । ਖਹਿਰਾ ਨੇ ਬੋਲਦਿਆਂ ਲੱਖਾ ਸਿਧਾਣਾ ਦੇ ਮਸਲੇ ਤੇ ਵੀ ਪੱਖ ਰੱਖਿਆ ਹੈ। ਖਹਿਰਾ ਦਾ ਕਹਿਣਾ ਹੈ ਕਿ ਸਿਧਾਣਾ ਇਕ ਜੁਝਾਰੂ ਨੌਜਵਾਨ ਹੈ ਜਿਸ ਨੇ ਨੌਜਵਾਨਾਂ ਨੂੰ ਕਿਸਾਨੀ ਸੰਘਰਸ਼ ‘ਚ ਅਹਿਮ ਯੋਗਦਾਨ ਪਾਇਆ ਹੈ। ਖਹਿਰਾ ਨੇ ਕਿਹਾ ਕਿ ਲੱਖਾ ਸਿਧਾਣਾ ਵੱਲੋਂ ਵੱਡੇ ਪੱਧਰ ਤੇ ਨੌਜਵਾਨਾਂ ਨੂੰ ਕਿਸਾਨੀ ਸੰਘਰਸ਼ ਵਿੱਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ ਗਿਆ ।
ਇਸ ਮੌਕੇ ਸੁਖਪਾਲ ਖਹਿਰਾ ਨੇ ਲੱਖਾ ਸਿਧਾਣਾ ਦੀ ਮਹਾਰਾਜ ਰੈਲੀ ਦੀ ਗੱਲ ਕਰਦਿਆਂ ਕਿਹਾ ਕਿ ਲੱਖਾ ਸਿਧਾਣਾ ਵੱਲੋਂ ਬਹੁਤ ਹੀ ਵਧੀਆ ਢੰਗ ਨਾਲ ਨੌਜਵਾਨਾਂ ਨੂੰ ਬਠਿੰਡਾ ਦੀ ਮਹਿਰਾਜ ਰੈਲੀ ਵਿੱਚ ਕਿਸਾਨੀ ਸੰਘਰਸ਼ ਲਈ ਉਤਸ਼ਾਹਿਤ ਕੀਤਾ ਗਿਆ । ਖਹਿਰਾ ਨੇ ਕਿਹਾ ਕਿ ਦਿੱਲੀ ਪੁਲਿਸ ਵਲੋਂ ਸਿਧਾਣਾ ਤੇ 1 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਸਮੇਂ ਤੇ ਉਸ ਇਕੱਲਾ ਛੱਡ ਦਿੱਤਾ ਜਾਂਦਾ ਹੈ ਤਾ ਉਸ ਨਾਲ ਕੁਝ ਵੀ ਹੋ ਸਕਦਾ ਹੈ।