ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਖਿਲਾਫ਼ ਗੱਡਿਆਂ ‘ਤੇ ਚੜ੍ਹ ਕੇ ਵਿਧਾਨ ਸਭਾ ਪਹੁੰਚੇ ਅਕਾਲੀ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਚੌਥਾ ਦਿਨ ਹੈ। ਦਿਨ ਦੀ ਸ਼ੁਰੂਆਤ ਵਿੱਚ ਅਕਾਲੀ ਦਲ ਵੱਲੋਂ ਵੱਖਰਾ ਰੋਸ ਪ੍ਰਦਰਸ਼ਨ ਕੀਤਾ ਗਿਆ। ਦੇਸ਼ ‘ਚ ਵਧੀਆਂ ਪੈਟਰੋਲ-ਡੀਜ਼ਲ ਦੀਆ ਕੀਮਤਾਂ ਅਤੇ ਪੰਜਾਬ ਸਰਕਾਰ ਵੱਲੋਂ ਪੈਟਰੋਲ ਡੀਜ਼ਲ ‘ਤੇ ਸਭ ਤੋਂ ਵੱਧ ਟੈਕਸ ਵਸੂਲਣ ਮੁੱਦੇ ‘ਤੇ ਅਕਾਲੀ ਦਲ ਨੇ ਕੈਪਟਨ ਸਰਕਾਰ ਨੂੰ ਘੇਰਣ ਦੀ ਕੋਸ਼ਿਸ਼ ਕੀਤੀ। ਅਕਾਲੀ ਦਲ ਦੇ ਵਿਧਾਇਕ ਗੱਡਿਆਂ ‘ਤੇ ਸਵਾਰ ਹੋ ਕੇ ਵਿਧਾਨ ਸਭਾ ਪਹੁੰਚੇ। ਪੰਜਾਬ ਵਿਚ ਵੱਧ ਰਹੀ ਮਹਿੰਗਾਈ ਦਾ ਮੁੱਦਾ ਪੰਜਾਬ ਵਿਧਾਨਸਭਾ ਦੇ ਬਾਹਰ ਗੂੰਜਿਆ। ਅਕਾਲੀ ਦਲ ਦੇ ਵਿਧਾਇਕਾਂ ਵਲੋਂ ਅਨੌਖੇ ਢੰਗ ਨਾਲ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ‘ਤੇ ਵਿਰੋਧ ਪ੍ਰਗਟ ਕੀਤਾ ਗਿਆ।

ਵਿਧਾਇਕਾਂ ਨੇ ਐਮ.ਐਲ.ਏ ਫਲੈਟ ਤੋਂ ਇਕੱਠੇ ਹੋ ਕੇ ਕਿਸਾਨਾਂ ਦੇ ਗੱਡੇ ‘ਤੇ ਬੈਠ ਕੇ ਵਿਧਾਨਸਭਾ ਵਲ ਕੂਚ ਕੀਤਾ। ਬਲਦਾਂ ਅਤੇ ਗੱਡੇ ਉੱਤੇ ਪੈਟਰੋਲ-ਡੀਜ਼ਲ ਦੇ ਵੱਧ ਰੇਟ ਦੇ ਕਾਰਨ ਲਿੱਖੇ ਗਏ ਕਿ ਕਿਵੇਂ ਪੰਜਾਬ ਸਰਕਾਰ ਪੈਟਰੋਲ-ਡੀਜ਼ਲ ‘ਤੇ ਟੈਕਸ ਲਾ ਕੇ ਆਮ ਜਨਤਾ ‘ਤੇ ਬੋਝ ਪਾ ਰਹੀ ਹੈ। ਵਿਧਾਇਕਾਂ ਨੇ ਮੰਗ ਕੀਤੀ ਕਿ ਸੂਬਾ ਅਤੇ ਕੇਂਦਰ ਦੋਨੋ ਸਰਕਾਰਾਂ ਪੈਟਰੋਲ ਡੀਜ਼ਲ ‘ਤੇ ਟੈਕਸ ਘਟਾ ਕੇ ਆਮ ਲੋਕਾਂ ਨੂੰ ਕੁਝ ਰਾਹਤ ਦੇਣ। ਵਿਧਾਇਕਾਂ ਨੇ ਕਿਹਾ ਕਿ ਜਿਸ ਤਰੀਕੇ ਨਾਲ ਮਹਿੰਗਾਈ ਵੱਧ ਰਹੀ ਹੈ ਸਾਨੂੰ ਅਤੇ ਲੋਕਾਂ ਨੂੰ ਗੱਡੇ ਸਾਈਕਲ ਦੀ ਸਵਾਰੀ ਹੀ ਕਰਨੀ ਪਏਗੀ ਕਿਉਕਿ ਗੱਡੀਆਂ ਵਿਚ ਤੇਲ ਪਵਾਉਣ ਔਖਾ ਹੋ ਗਿਆ।

Share This Article
Leave a Comment