ਚੰਡੀਗੜ੍ਹ : ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਲਗਾਤਾਰ ਜਾਰੀ ਹੈ। ਇਸ ਦੌਰਾਨ ਵਿਰੋਧੀ ਧਿਰਾਂ ਵੱਲੋਂ ਸਰਕਾਰ ਨੂੰ ਘੇਰਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਕਾਲੀ ਦਲ ਵੱਲੋਂ ਪੈਟਰੋਲ ਡੀਜ਼ਲ ‘ਤੇ ਵਸੂਲੇ ਜਾ ਰਹੇ ਵਾਧੂ ਟੈਕਸ ਦਾ ਮੁੱਦਾ ਵਿਧਾਨ ਸਭਾ ਦੇ ਅੰਦਰ ਵੀ ਉਠਾਇਆ ਗਿਆ। ਇਸ ਤੋਂ ਇਲਾਵਾ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ ਵੱਲੋਂ ਕੋਰੋਨਾ ਵਾਇਰਸ ਦੇ ਮੁੱਦੇ ‘ਤੇ ਵੀ ਸਰਕਾਰ ਅੱਗੇ ਸਵਾਲ ਖੜ੍ਹੇ ਕੀਤੇ। ਜਿਸ ਤੋਂ ਬਾਅਦ ਸਦਨ ‘ਚ ਕਾਫ਼ੀ ਹੰਗਾਮਾ ਹੋਇਆ। ਬਿਕਰਮ ਮਜੀਠੀਆ ਨੇ ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਸਵਾਲ ਕਰਦੇ ਹੋਏ ਕਿਹਾ ਕਿ ਤੁਹਾਡੇ ਸਮੇਤ ਹੋਰ ਵਜ਼ੀਰਾਂ ਨੇ ਫੋਰਟਿਸ ਵਰਗੇ ਨਿੱਜੀ ਹਸਪਤਾਲਾਂ ‘ਚ ਕੋਰੋਨਾ ਦਾ ਇਲਾਜ ਕਰਾਇਆ, ਕੀ ਤੁਹਾਨੂੰ ਸਰਕਾਰੀ ਹਸਪਤਾਲਾਂ ਦੇ ਇਲਾਜ ‘ਤੇ ਭਰੋਸਾ ਨਹੀਂ? ਇਸ ਦੇ ਜਵਾਬ ਸਿਹਤ ਮੰਤਰੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਅਤੇ ਹੋਰਨਾਂ ਵਲੋਂ ਸਰਕਾਰੀ ਖਰਚੇ ‘ਤੇ ਵਿਦੇਸ਼ਾਂ ਚ ਇਲਾਜ ਕਰਵਾਇਆ ਗਿਆ, ਜਿਸ ਮਗਰੋਂ ਸਦਨ ‘ਚ ਇਸ ਮੁੱਦੇ ‘ਤੇ ਰੌਲਾ ਰੱਪਾ ਸ਼ੁਰੂ ਹੋ ਗਿਆ। ਮਜੀਠੀਆ ਦੇ ਇਹਨਾਂ ਸਵਾਲਾ ਕਾਰਨ ਵਿਧਾਨ ਸਭਾ ‘ਚ ਜ਼ਬਰਦਸਤ ਹੰਗਾਮਾ ਹੋਇਆ। ਜਿਸ ਤੋਂ ਬਾਅਦ ਅਕਾਲੀ ਦਲ ਦੇ ਵਿਧਾਇਕਾ ਨੇ ਸਦਨ ‘ਚੋਂ ਵਾਕਆਊਟ ਕਰ ਦਿੱਤਾ।