ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦੇ ਅੱਜ ਚੌਥੇ ਦਿਨ ਧਰਤੀ ਹੇਠਲੇ ਪਾਣੀ ਦੀ ਸਾਂਭ ਸੰਭਾਲ ਦਾ ਮੁੱਦਾ ਅਹਿਮ ਰਿਹਾ। ਇਸ ਬਾਰੇ ਹਰ ਪਾਰਟੀ ਦੇ ਵਿਧਾਇਕ ਵਲੋਂ ਸਹਿਮਤੀ ਪ੍ਰਗਟਾਈ ਗਈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀ ਲੋੜ ਹੈ। ਚਰਚਾ ਵੀ ਕੀਤੀ ਗਈ ਕਿ ਜੇਕਰ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਨਾ ਗਿਆ ਤਾਂ ਪੰਜਾਬ ਬੰਜਰ ਹੋ ਜਾਵੇਗਾ। ਇਸ ਮਾਮਲੇ ਨੂੰ ਲੈ ਕੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਇਕ ਕਮੇਟੀ ਦਾ ਗਠਨ ਵੀ ਕੀਤਾ ਅਤੇ ਕਿਹਾ ਕਿ ਤਿੰਨ ਮਹੀਨੇ ਵਿੱਚ ਕਮੇਟੀ ਦੀ ਰਿਪੋਰਟ ਆ ਜਾਣੀ ਚਾਹੀਦੀ ਹੈ।ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਇਸ ਕਮੇਟੀ ਵਿਚ ਕਿਸਾਨਾਂ ਦੇ ਨੁਮਾਇੰਦਿਆਂ ਨੂੰ ਜਾਂ ਅਗਾਂਹਵਧੂ ਕਿਸਾਨਾਂ ਨੂੰ ਵੀ ਲੈ ਲੈਣਾ ਚਾਹੀਦਾ ਹੈ ।
ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸੰਵਿਧਾਨ ਦੀ ਪਚਾਸੀ ਵੀਂ ਸੋਧ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਮੰਗ ਉਠਾਈ । ਸੱਤਾਧਾਰੀਆਂ ਵੱਲੋਂ ਇਸ ਮਸਲੇ ਤੇ ਸਹੀ ਜਵਾਬ ਨਾ ਦਿੱਤੇ ਜਾਣ ਕਾਰਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸਦਨ ਵਿੱਚੋਂ ਵਾਕਆਊਟ ਵੀ ਕੀਤਾ।
ਅਕਾਲੀ ਦਲ ਦੇ ਵਿਧਾਇਕਾਂ ਨੇ ਪੰਜਾਬ ਵਿਚ ਪੈਟਰੋਲ ਅਤੇ ਤੇਲ ਦੀਆਂ ਕੀਮਤਾਂ ਵੱਧ ਹੋਣ ਦੇ ਮਾਮਲੇ ਤੇ ਆਵਾਜ਼ ਉਠਾਈ ਅਤੇ ਸਦਨ ਵਿੱਚੋਂ ਵਾਕਆਊਟ ਕੀਤਾ
ਵਿਧਾਨ ਸਭਾ ਬਜਟ ਇਜਲਾਸ : ਧਰਤੀ ਹੇਠਲੇ ਪਾਣੀ ਦੇ ਮਸਲੇ ‘ਤੇ ਸਾਰੇ ਵਿਧਾਇਕਾਂ ਨੇ ਪ੍ਰਗਟਾਈ ਸਹਿਮਤੀ
Leave a Comment
Leave a Comment