ਚੰਡੀਗੜ੍ਹ : ਸੂਬੇ ਅੰਦਰ ਐਸੀ ਸਕਾਲਰਸ਼ਿਪ ਦਾ ਮਾਮਲਾ ਲਗਾਤਾਰ ਗਰਮਾਇਆ ਹੋਇਆ ਹੈ। ਕਾਂਗਰਸ ਪਾਰਟੀ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਵਿਰੋਧ ਵੀ ਲਗਾਤਾਰ ਵਧਦਾ ਜਾ ਰਿਹਾ ਹੈ। ਇੱਕ ਵਾਰ ਫੇਰ ਅੱਜ ਵਿਧਾਨ ਸਭਾ ਅੰਦਰ ਵੀ ਇਹ ਮਸਲਾ ਗੂੰਜ ਉੱਠਿਆ । ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਤਾਰ ਸਿੰਘ ਸਿੰਧਵਾ ਨੇ ਬੋਲਦਿਆਂ ਕਿਹਾ ਕਿ ਭਾਵੇਂ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿਟ ਮਿਲ ਗਈ ਹੈ ਪਰ ਵਿਦਿਆਰਥੀਆਂ ਨੂੰ ਵਜ਼ੀਫ਼ਾ ਅੱਜ ਤੱਕ ਵੀ ਨਹੀਂ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਜੇਕਰ ਇਹ ਵਜ਼ੀਫ਼ਾ ਵਿਦਿਆਰਥੀਆਂ ਤਕ ਨਹੀਂ ਪਹੁੰਚਦਾ ਇਹ ਕਿੱਥੇ ਗਿਆ। ਉਨ੍ਹਾਂ ਕਿਹਾ ਕਿ ਅੱਜ ਜੇਕਰ ਇੱਕ ਵਿਅਕਤੀ ਨੂੰ ਬਚਾਇਆ ਜਾ ਰਿਹਾ ਹੈ ਤਾਂ ਕੱਲ੍ਹ ਨੂੰ ਇਹ ਘਪਲਾ ਕੋਈ ਹੋਰ ਵੀ ਕਰ ਸਕਦਾ ਹੈ।
ਉਨ੍ਹਾਂ ਕਿਹਾ ਕਿ ਪੈਸੇ ਜੇਕਰ ਵਿਦਿਆਰਥੀਆਂ ਨੂੰ ਨਹੀਂ ਮਿਲੇ ਤਾਂ ਇਸ ਦਾ ਮਤਲਬ ਇਹ ਹੈ ਕਿ ਕਿਸੇ ਹੋਰ ਵਲੋਂ ਘਪਲਾ ਕੀਤਾ ਗਿਆ ਹੋ ਸਕਦਾ ਹੈ। ਜਿਸ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਵਧ ਰਹੇ ਕੋਰੋਨਾ ਕੇਸਾ ਤੇ ਵੀ ਪ੍ਰਤੀਕਿਰਿਆ ਦਿੱਤੀ । ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਕੋਰੋਨਾ ਨਾਲ ਲੜਨ ਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋਈ ਹੈ