ਚੰਡੀਗੜ੍ਹ : ਦੇਸ਼ ਅੰਦਰ ਚੱਲ ਰਹੇ ਕਿਸਾਨੀ ਸੰਘਰਸ਼ ਦਰਮਿਆਨ ਹਰ ਕੋਈ ਆਪੋ ਆਪਣਾ ਬਣਦਾ ਯੋਗਦਾਨ ਪਾ ਰਿਹਾ ਹੈ। ਇਸੇ ਦਰਮਿਆਨ ਜੇਕਰ ਗੱਲ ਸਿਆਸਤਦਾਨਾਂ ਦੀ ਕਰੀਏ ਤਾਂ ਉਨ੍ਹਾਂ ਵੱਲੋਂ ਵੀ ਲਗਾਤਾਰ ਸਿਆਸੀ ਬਿਆਨਬਾਜ਼ੀਆਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸੇ ਸਿਲਸਿਲੇ ਤਹਿਤ ਅੱਜ ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਡਾ ਰਾਜ ਕੁਮਾਰ ਵੇਰਕਾ ਵੱਲੋਂ ਵੀ ਇਸ ਤੇ ਸਖਤ ਪ੍ਰਤੀਕਿਰਿਆ ਦਿੱਤੀ ਗਈ ਹੈ। ਵੇਰਕਾ ਦਾ ਕਹਿਣਾ ਹੈ ਕਿ ਅੱਜ ਮੋਦੀ ਸਰਕਾਰ ਕਿਸਾਨਾਂ ਅਤੇ ਆਡ਼੍ਹਤੀਆਂ ਨੂੰ ਆਪਸ ਵਿੱਚ ਵੰਡਣਾ ਚਾਹੁੰਦੀ ਹੈ। ਵੇਰਕਾ ਨੇ ਕਿਹਾ ਕਿ ਜਿਹੜਾ ਇਹ ਆਡ਼੍ਹਤੀਆਂ ਅਤੇ ਕਿਸਾਨਾਂ ਦਾ ਰਿਸ਼ਤਾ ਯੁੱਗਾਂ ਯੁੱਗਾਂ ਤੋਂ ਚੱਲਦਾ ਆ ਰਿਹਾ ਹੈ ਅੱਜ ਰਿਸ਼ਤੇ ਵਿੱਚ ਦਰਾਰ ਪਾ ਕੇ ਮੋਦੀ ਸਰਕਾਰ ਕਿਸਾਨੀ ਸੰਘਰਸ਼ ਨੂੰ ਖਤਮ ਕਰਨਾ ਚਾਹੁੰਦੀ ਹੈ।
ਵੇਰਕਾ ਨੇ ਕਿਹਾ ਕਿ ਭਾਜਪਾ ਵੱਲੋਂ ਇਹ ਧਰਮ ਦੇ ਨਾਮ ਤੇ ਜਾਤਾਂ ਦੇ ਨਾਮ ਤੇ ਦੇਸ਼ ਵਿੱਚ ਵੰਡੀਆਂ ਪਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਭਾਜਪਾ ਵੱਲੋਂ ਜੈ ਜਵਾਨ ਜੈ ਕਿਸਾਨ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।