ਜਲੰਧਰ : ਪੰਜਾਬ ਦੇ ਜਲੰਧਰ ਪ੍ਰਸ਼ਾਸਨ ਨੇ ਜ਼ਿਲੇ ਵਿਚ ਕੋਰਨਾਵਾਇਰਸ ਮਾਮਲਿਆਂ ਵਿਚ ਹੋਏ ਤਾਜ਼ਾ ਵਾਧੇ ਨਾਲ ਨਜਿੱਠਣ ਲਈ ਸ਼ਨੀਵਾਰ ਤੋਂ ਰਾਤ ਦਾ ਕਰਫਿਊ ਲਗਾ ਦਿੱਤਾ ਹੈ। ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਜ਼ਿਲ੍ਹੇ ਵਿੱਚ ਰਾਤ ਦਾ ਕਰਫਿਊ ਲਾਗੂ ਰਹੇਗਾ। ਉਨ੍ਹਾਂ ਕਿਹਾ ਕਿ ਇਹ ਹੁਕਮ ਸ਼ਨੀਵਾਰ ਤੋਂ ਅਗਲੇ ਆਦੇਸ਼ਾਂ ਤੱਕ ਲਾਗੂ ਰਹਿਣਗੇ । ਦਸ ਦੇਈਏ ਕਿ ਜਲੰਧਰ ਵਿੱਚ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ 134 ਕੇਸ ਸਾਹਮਣੇ ਆਏ। ਮੈਡੀਕਲ ਬੁਲੇਟਿਨ ਅਨੁਸਾਰ ਹੁਣ ਤੱਕ ਜਲੰਧਰ ਵਿੱਚ ਕੁੱਲ 856 ਐਕਟਿਵ ਕੇਸ ਹਨ। ਪੰਜਾਬ ਵਿਚ ਪਿਛਲੇ ਚਾਰ ਹਫ਼ਤਿਆਂ ਤੋਂ ਕੋਵਿਡ ਦੇ ਮਾਮਲਿਆਂ ਵਿਚ ਵਾਧਾ ਹੋਇਆ ਹੈ। ਪਿਛਲੇ ਮਹੀਨੇ, ਪੰਜਾਬ ਸਰਕਾਰ ਨੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਕੀਤਾ ਸੀ ਕਿ ਜੇ ਲੋੜ ਪਈ ਤਾਂ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਕੋਰੋਨਾਵਾਇਰਸ ਹੌਟਸਪੌਟਸ ਵਿੱਚ ਰਾਤ ਦਾ ਕਰਫਿਊ ਲਗਾਇਆ ਜਾ ਸਕਦਾ ਹੈ।