ਸ੍ਰੀ ਮੁਕਤਸਰ ਸਾਹਿਬ : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਵੱਲੋਂ ਅੱਜ ਮੁਕਤਸਰ ਵਿਖੇ ਇਕ ਜਨ ਸਭਾ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਲੋਕਾਂ ਨੂੰ 21 ਮਾਰਚ ਨੂੰ ਹੋਣ ਵਾਲੇ ਮਹਾਂ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਅਪੀਲ ਕੀਤੀ । ਮਾਨ ਨੇ ਦੱਸਿਆ ਕਿ ਪਿੰਡ ਬਾਘਾ ਪੁਰਾਣਾ ਵਿਖੇ ਇੱਕੀ ਮਾਰਚ ਨੂੰ ਇਕ ਮਹਾਂ ਸੰਮੇਲਨ ਕੀਤਾ ਜਾ ਰਿਹੈ ਜਿਸ ਬਾਰੇ ਉਹ ਲੋਕਾਂ ਨੂੰ ਜਾਗਰੂਕ ਕਰ ਰਹੇ ਨੇ ਅਤੇ ਸੰਮੇਲਨ ਵਿੱਚ ਹਾਜ਼ਰ ਹੋਣ ਦੀ ਅਪੀਲ ਵੀ ਕਰ ਰਹੇ ਹਨ।ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਕਿਸਾਨਾਂ ਦਾ ਸਾਥ ਦਿੰਦੀ ਰਹੀ ਹੈ ਤੇ ਭਵਿੱਖ ਵਿਚ ਵੀ ਦਿੰਦੀ ਰਹੇਗੀ ।
ਭਗਵੰਤ ਮਾਨ ਨੇ ਬੋਲਦੇ ਇਸ ਮੌਕੇ ਪ੍ਰਸ਼ਾਂਤ ਕਿਸ਼ੋਰ ਦੇ ਮਸਲੇ ਤੇ ਵੀ ਕਾਂਗਰਸ ਸਰਕਾਰ ਨੂੰ ਘੇਰਿਆ । ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਕੋਈ ਫ਼ਰਕ ਨਹੀਂ ਪੈਂਦਾ ਕਿ ਕਾਂਗਰਸ ਸਰਕਾਰ ਬੇਸ਼ੱਕ ਓਬਾਮਾ ਦਾ ਨੀਤੀਘਾੜਾ ਲੈ ਆਵੇ ਪਰ ਖ਼ਰਚ ਉਸ ਤੇ ਆਪਣਾ ਹੋਣਾ ਚਾਹੀਦਾ ਹੈ । ਇਸ ਮੌਕੇ ਉਨ੍ਹਾਂ ਕੇਂਦਰ ਸਰਕਾਰ ਤੇ ਤਿੱਖੇ ਸ਼ਬਦੀ ਵਾਰ ਕੀਤੇ ।