ਨਵੀਂ ਦਿੱਲੀ : ਨਵੇਂ ਖੇਤੀ ਕਾਨੂੰਨਾਂ ਤੋ ਬਾਅਦ ਕੇਂਦਰ ਸਰਕਾਰ ਖਿਲਾਫ ਰੋਹ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ । ਲਗਾਤਾਰ ਵਿਰੋਧੀ ਪਾਰਟੀਆਂ ਬਿਆਨਬਾਜੀਆਂ ਜਾਰੀ ਕਰ ਰਹੀਆਂ ਹਨ । ਇਸ ਦੇ ਚਲਦਿਆਂ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਘੇਰਿਆ ਗਿਆ ਹੈ। ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਲਈ ਜਿਥੇ ਕੇਂਦਰ ਸਰਕਾਰ ਜਿੰਮੇਵਾਰ ਹੈ ਤਾਂ ਉੱਥੇ ਹੀ ਪੰਜਾਬ ਸਰਕਾਰ ਵੀ ਬਰਾਬਰ ਦੀ ਭਾਗੀਦਾਰ ਹੈ। ਇਸ ਮੌਕੇ ਉਨ੍ਹਾਂ ਨਵੇਂ ਹੁਕਮਾਂ ਬਾਰੇ ਬੋਲਦਿਆਂ ਕਿਹਾ ਕਿ ਹੁਣ ਸਰਕਾਰ ਸਿਰਫ ਉਨ੍ਹਾਂ ਹੀ ਕਿਸਾਨਾਂ ਦੀ ਫਸਲ ਖਰੀਦੇਗੀ ਜਿਨ੍ਹਾਂ ਦੀ ਜਮੀਨ ਦਾ ਡਾਟਾ ਐਕਸਪੋਰਟ ਹੋਵੇਗਾ ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ 40% ਕਿਸਾਨ ਅਜਿਹੇ ਹਨ ਜਿਨ੍ਹਾਂ ਕੋਲ ਜਮੀਨ ਦੀ ਮਲਕੀਅਤ ਨਹੀਂ ਹੈ । ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅੱਜ ਪੰਜਾਬ ਅਤੇ ਕੇਂਦਰ ਸਰਕਾਰ ਕਿਸਾਨਾਂ ਨੂੰ ਖਤਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਅੱਜ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਕਿਹਾ ਗਿਆ ਕਿ ਉਹ ਇਸ ਫੈਸਲੇ ਦੇ ਭਾਗੀਦਾਰ ਸਨ ਪਰ ਜਦੋਂ ਕਿ ਇਹ ਫੈਸਲਾ ਅਕਤੂਬਰ ਵਿੱਚ ਲਿਆ ਗਿਆ ਹੈ।