ਕਾਂਗਰਸੀ ਵਿਧਾਇਕਾਂ ਨੂੰ ਲੈ ਕੇ ਪਰਮਿੰਦਰ ਸਿੰਘ ਢੀਂਡਸਾ ਨੇ ਦਿੱਤਾ ਵੱਡਾ ਬਿਆਨ

TeamGlobalPunjab
2 Min Read

ਚੰਡੀਗਡ਼੍ਹ : ਸੱਤਾਧਾਰੀ ਕਾਂਗਰਸ ਪਾਰਟੀ ਵੱਲੋਂ ਲਿਆਂਦੇ ਗਏ ਬਜਟ ਨੂੰ ਲੈ ਕੇ ਲਗਾਤਾਰ ਉਸ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਆਏ ਦਿਨ ਵਿਰੋਧੀ ਪਾਰਟੀਆਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਰੁੱਧ ਬਿਆਨਬਾਜ਼ੀ ਕਰ ਰਹੀਆਂ ਹਨ। ਇਸ ਦੇ ਚੱਲਦਿਆਂ ਹੁਣ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਵੀ ਬਜਟ ਇਜਲਾਸ ਨੂੰ ਲੈ ਕੇ ਕੈਪਟਨ ਸਰਕਾਰ ਤੇ ਤਿੱਖੇ ਸ਼ਬਦੀ ਵਾਰ ਕੀਤੇ ਗਏ ਹਨ। ਪਰਮਿੰਦਰ ਢੀਂਡਸਾ ਦਾ ਕਹਿਣਾ ਹੈ ਕਿ ਬਜਟ ਸਿਰਫ ਸ਼ਬਦਾਂ ਦੀ ਹੇਰ ਫੇਰ ਹੈ ਤੇ ਕੋਰਾ ਝੂਠ ਹੈ ।

ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀ ਦਲ ਅਤੇ ਬੀਜੇਪੀ ਨੂੰ ਛੱਡ ਕੇ ਸਾਰੀਆਂ ਹਮਖਿਆਲੀ ਪਾਰਟੀਆਂ ਨੂੰ ਇਕਜੁੱਟ ਹੋ ਕੇ ਚੋਣ ਲੜਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਕ ਚੰਗੀ ਸੋਚ ਵਾਲੀ ਪਾਰਟੀ ਦੇ ਨਾਲ ਲੱਗਣ ਨੂੰ ਤਿਆਰ ਹਨ ਅਤੇ ਇਸ ਮੌਕੇ ਉਨ੍ਹਾਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਅਤੇ ਪ੍ਰਗਟ ਸਿੰਘ ਨੂੰ ਵੀ ਕਾਂਗਰਸ ਨੂੰ ਛੱਡ ਉਨ੍ਹਾਂ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਕੇਂਦਰ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅੱਜ ਕੇਂਦਰ ਸਰਕਾਰ ਵੱਲੋਂ ਲਗਾਤਾਰ ਧੱਕੇਸ਼ਾਹੀ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਵਿਧਾਨ ਸਭਾ ਅੰਦਰ ਵੀ ਉਨ੍ਹਾਂ ਵੱਲੋਂ ਮਤਾ ਪਾਸ ਕਰਨ ਦੀ ਗੱਲ ਕਹੀ ਗਈ ਸੀ ਪਰ ਸਾਰੀਆਂ ਪਾਰਟੀਆਂ ਵੱਲੋਂ ਇਸ ਤੇ ਸਹਿਮਤੀ ਨਹੀਂ ਪ੍ਰਗਟਾਈ ਗਈ । ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਸਮੇਂ ਵਿੱਚ ਵੀ ਅਸੀਂ ਇਕਜੁੱਟ ਨਹੀਂ ਹੁੰਦੇ ਤਾਂ ਅਸੀਂ ਲੋਕਤੰਤਰ ਨੂੰ ਮਜ਼ਬੂਤ ਕਰਨ ਤੋਂ ਭੱਜ ਰਹੇ ਹਾਂ ।

Share This Article
Leave a Comment