ਮਲੋਟ: – ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਹਲਕਾ ਮਲੋਟ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਤੋਂ ਮੈਂਬਰ ਸ਼੍ਰੋਮਣੀ ਕਮੇਟੀ ਬਿੱਕਰ ਸਿੰਘ ਚੰਨੂ ਦਾ ਦੇਹਾਂਤ ਹੋ ਗਿਆ। ਬਿੱਕਰ ਸਿੰਘ ਚੰਨੂ ਲਗਭਗ 60 ਸਾਲ ਦੇ ਸਨ।
ਦੱਸ ਦਈਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਬਿੱਕਰ ਸਿੰਘ ਬਤੌਰ ਜੂਨੀਅਰ ਮੀਤ ਪ੍ਰਧਾਨ ਵੀ ਰਹੇ। ਬਿੱਕਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ, ਸਕੱਤਰ ਮਹਿੰਦਰ ਸਿੰਘ ਆਹਲੀ, ਓਐਸਡੀ ਅਮਰੀਕ ਸਿੰਘ, ਸੁਖਬੀਰ ਸਿੰਘ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।