ਨਿਊਜ ਡੈਸਕ : ਪੰਜਾਬ ਤੋਂ ਬਾਅਦ ਹਰਿਆਣਾ ਸਰਕਾਰ ਵੱਲੋਂ ਵੀ ਆਪਣਾ 2021 22 ਦਾ ਬਜਟ ਪੇਸ਼ ਕਰ ਦਿੱਤਾ ਗਿਆ ਹੈ । ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਵਿੱਤ ਮੰਤਰੀ ਦੇ ਤੌਰ ਤੇ ਇੱਕ ਲੱਖ ਪਚਵੰਜਾ ਹਜਾਰ ਕਰੋਡ਼ ਤੋਂ ਵਧੇਰੇ ਦਾ ਬਜਟ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਹਰਿਆਣਾ ਦੀ ਸਿਆਸਤ ਭੱਖ ਉਠੀ ਹੈ। ਲਗਾਤਾਰ ਵਿਰੋਧੀ ਪਾਰਟੀਆਂ ਵੱਲੋਂ ਸੱਤਾਧਾਰੀ ਮਨੋਹਰ ਲਾਲ ਖੱਟਰ ਦੀ ਪਾਰਟੀ ਤੇ ਤੰਜ਼ ਕੱਸੇ ਜਾ ਰਹੇ ਹਨ ।ਕਾਂਗਰਸ ਪਾਰਟੀ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਕੁਮਾਰੀ ਸ਼ੈਲਜਾ ਵੱਲੋਂ ਹਰਿਆਣਾ ਸਰਕਾਰ ਤੇ ਤੰਜ ਕੱਸਿਆ ਹੈ ਉਨ੍ਹਾਂ ਕਿਹਾ ਕਿ ਅੱਜ ਲੋਕ ਮਨੋਹਰ ਲਾਲ ਖੱਟਰ ਦੀ ਪਾਰਟੀ ਦੇ ਇਨ੍ਹਾਂ ਜੁਮਲਿਆਂ ਤੋਂ ਪਰੇਸ਼ਾਨ ਹੋ ਗਏ ਹਨ ।
ਉਨ੍ਹਾਂ ਕਿਹਾ ਕਿ ਅੱਜ ਲੋਕਾਂ ਨੂੰ ਹਰਿਆਣਾ ਸਰਕਾਰ ਤੇ ਵਿਸ਼ਵਾਸ ਨਹੀਂ ਰਿਹਾ ਤੇ ਲਗਾਤਾਰ ਜਿਹੜੇ ਜੁਮਲੇ ਪੇਸ਼ ਕੀਤੇ ਜਾ ਰਹੇ ਹਨ ਇਸ ਨੇ ਲੋਕਾਂ ਨੂੰ ਹੋਰ ਗੁੰਮਰਾਹ ਕਰ ਦਿੱਤਾ ਹੈ । ਕੁਮਾਰੀ ਸ਼ੈਲਜਾ ਨੇ ਕਿਹਾ ਕਿ ਅੱਜ ਸੂਬੇ ਅੰਦਰ ਬੇਰੁਜ਼ਗਾਰੀ ਲਗਾਤਾਰ ਵੱਧਦੀ ਜਾ ਰਹੀ ਅਤੇ ਲੋਕਾਂ ਨੂੰ ਇਸ ਗੱਲ ਤੇ ਗੌਰ ਕਰਨੀ ਚਾਹੀਦੀ ਹੈ।