ਲੁਧਿਆਣਾ ਇਕ ਪਾਸੇ ਜਿਥੇ ਦੇਸ਼ ਅੰਦਰ ਭਾਜਪਾ ਦਾ ਵਿਰੋਧ ਲਗਾਤਾਰ ਵਧਦਾ ਜਾ ਰਿਹਾ ਹੈ ਉਥੇ ਹੀ ਸਾਲ 2022 ਵਿੱਚ ਪੰਜਾਬ ਅੰਦਰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਆਪਣੀ ਕਮਾਂਨ ਕਸਨੀ ਸ਼ੁਰੂ ਕਰ ਦਿੱਤੀ ਹੈ । ਇਸੇ ਲੜੀ ਤਹਿਤ ਐਸਸੀ ਐਸਟੀ ਕਮਿਸ਼ਨ ਦੇ ਚੇਅਰਮੈਨ ਬਣਨ ਤੋਂ ਬਾਅਦ ਅੱਜ ਵਿਜੇ ਸਾਂਪਲਾ ਪਹਿਲੀ ਵਾਰ ਲੁਧਿਆਣਾ ਵਿਖੇ ਪਹੁੰਚੇ। ਉਨ੍ਹਾਂ ਕਿਹਾ ਕਿ ਉਹ ਘੱਟਗਿਣਤੀਆਂ ਦੇ ਵਿਕਾਸ ਲਈ ਹਮੇਸ਼ਾ ਤਿਆਰ ਰਹਿਣਗੇ । ਉਨ੍ਹਾਂ ਦੱਸਿਆ ਕਿ ਪਿਛਲੇ ਦੱਸ ਮਹੀਨੇ ਤੋਂ ਐੱਸਸੀ ਐੱਸਟੀ ਕਮਿਸ਼ਨ ਦਾ ਕੋਈ ਚੇਅਰਮੈਨ ਨਾ ਹੋਣ ਕਾਰਨ ਮਾਮਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਸੀ ਅਤੇ ਹੁਣ ਉਹ ਚੇਅਰਮੈਨ ਬਣ ਚੁੱਕੇ ਹਨ ਤਾਂ ਸਭ ਤੋਂ ਪਹਿਲਾਂ ਇਨ੍ਹਾਂ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ ।
ਵਿਜੇ ਸਾਂਪਲਾ ਨੇ ਦੱਸਿਆ ਕਿ ਇਹ ਕਮਿਸ਼ਨ ਸਰਕਾਰੀ ਜਾਂ ਅਰਧ ਸਰਕਾਰੀ ਸੰਸਥਾਵਾਂ ਵੱਲੋਂ ਨਿਮਨ ਵਰਗ ਲਈ ਬਣਾਈਆਂ ਗਈਆਂ ਯੋਜਨਾਵਾਂ ਨੂੰ ਲਾਗੂ ਕਰਵਾਉਣ ਦਾ ਕੰਮ ਕਰਦਾ ਹੈ । ਸਾਂਪਲਾ ਨੇ ਦੱਸਿਆ ਕਿ ਇਨ੍ਹਾਂ ਮੁਸ਼ਕਲਾਂ ਦੇ ਨਿਪਟਾਰੇ ਦੇ ਲਈ ਇਕ ਪੋਰਟਲ ਵੀ ਬਣਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਟੋਲ ਫ੍ਰੀ ਨੰਬਰ ਤੇ ਵੀ ਕੰਮ ਕੀਤਾ ਜਾ ਰਿਹਾ ਕਿਉਂਕਿ ਬਹੁਤ ਸਾਰੀਆਂ ਸ਼ਿਕਾਇਤਾਂ ਉਨ੍ਹਾਂ ਤੱਕ ਨਹੀਂ ਪਹੁੰਚਦੀਆਂ ਸਨ ਪਰ ਮੀਡੀਆ ਦੇ ਰਾਹੀਂ ਉਨ੍ਹਾਂ ਤੱਕ ਪਹੁੰਚਦੀਆਂ ਹਨ ਜਿਸ ਕਾਰਨ ਕਾਫੀ ਦਿੱਕਤਾਂ ਆ ਰਹੀਆਂ ਸਨ