ਅੰਮ੍ਰਿਤਸਰ ‘ਚ ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ, ਕਿੱਥੇ ਹੈ ਅਮਨ ਕਾਨੂੰਨ

TeamGlobalPunjab
1 Min Read

ਅੰਮ੍ਰਿਤਸਰ : ਸੂਬੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ । ਆਏ ਦਿਨ ਕਿਸੇ ਪਾਸੇ ਕਤਲ ਜਬਰ ਜਨਾਹ ਦੇ ਮਾਮਲੇ ਸਾਹਮਣੇ ਆ ਰਹੇ ਹਨ । ਇਸ ਦੇ ਚਲਦਿਆਂ ਤਾਜਾ ਮਾਮਲਾ ਅੰਮ੍ਰਿਤਸਰ ਤੋ ਸਾਹਮਣੇ ਆਇਆ ਹੈ। ਜਿਥੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਨੌਜਵਾਨ ਦੀ ਪਹਿਚਾਣ ਸਾਹਿਲ ਵਜੋਂ ਹੋਈ ਹੈ । 23 ਸਾਲਾ ਮ੍ਰਿਤਕ ਸਾਹਿਲ ਪਿੱਛੇ ਆਪਣਾ 4 ਸਾਲ ਦਾ ਪੁੱਤਰ ਛੱਡ ਗਿਆ ਹੈ। ਜਾਣਕਾਰੀ ਮੁਤਾਬਿਕ ਸ਼ਾਮ ਦੇ ਸਮੇਂ ਸਾਹਿਲ ਖਾਣਾ ਖਾਣ ਤੋਂ ਬਾਅਦ ਬਾਹਰ ਆਇਆ ਸੀ ਤਾਂ ਮੋਟਰ ਸਾਇਕਲ ਅ ਰਹੇ ਹਮਲਾਵਰਾਂ ਨੇ ਸਾਹਿਲ ਨੂੰ ਗੋਲੀਆਂ ਨਾਲ ਭੁੰਨ ਦਿੱਤਾ ।

ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲੈ ਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਦਸ ਦੇਈਏ ਕਿ ਹਾਲਾਤ ਇਸ ਕਦਰ ਬਦਤਰ ਹੋ ਗਏ ਹਨ ਕਿ ਬੀਤੇ ਦਿਨੀਂ ਕਪੂਰਥਲਾ ‘ਚ ਇਕ 7 ਸਾਲਾ ਮਾਸੂਮ ਬੱਚੀ ਹੈਵਾਨੀਅਤ ਦਾ ਨੰਗਾ ਨਾਚ ਕੀਤਾ ਗਿਆ। ਉਸ ਨਾਲ ਜਬਰ ਜਨਾਹ ਕੀਤਾ ਗਿਆ ਅਤੇ ਬੱਚੀ ਨੂੰ ਮਰਨ ਲਈ ਛੱਡ ਦਿੱਤਾ ।

Share This Article
Leave a Comment