ਬੰਗਾਲ ਤੋਂ ਬਾਅਦ ਕਰਨਾਟਕ ‘ਚ ਕਿਸਾਨ ਬੋਲਣਗੇ ਹੱਲਾ, ਕਿਸਾਨ ਆਗੂ ਨੇ ਦਿੱਤੀ ਜਾਣਕਾਰੀ

TeamGlobalPunjab
1 Min Read

ਨਵੀਂ ਦਿੱਲੀ ਪੰਜਾਬ ਦੀਆਂ ਬਰੂਹਾਂ ਤੋਂ ਸ਼ੁਰੂ ਹੋਏ ਕਿਸਾਨੀ ਸੰਘਰਸ਼ ਅੱਜ ਵਿਸ਼ਵ ਵਿਆਪੀ ਰੂਪ ਧਾਰਨ ਕਰ ਚੁੱਕਿਆ ਹੈ। ਲਗਾਤਾਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨਾਂ ਦੀ ਅਗਵਾਈ ਕਰਦਿਆਂ ਉਨ੍ਹਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ । ਜਿਸ ਦੇ ਚਲਦਿਆਂ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਡਾ ਦਰਸ਼ਨਪਾਲ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਤੋਂ ਬਾਅਦ ਕਿਸਾਨ ਆਗੂਆਂ ਵੱਲੋਂ ਹੁਣ ਕਰਨਾਟਕ ਦੇ ਵਿੱਚ ਰੈਲੀਆਂ ਕੀਤੀਆਂ ਜਾਣਗੀਆਂ ।

https://www.facebook.com/kisanektamorcha/videos/3561018690790055/

ਉਨ੍ਹਾਂ ਕਿਹਾ ਕਿ 20 ਮਾਰਚ ਤੋਂ ਇਹ ਸਿਲਸਿਲਾ ਸ਼ੁਰੂ ਹੋਵੇਗਾ ਅਤੇ ਲਗਾਤਾਰ ਰਾਕੇਸ਼ ਟਿਕੈਤ ਤੋਂ ਇਲਾਵਾ ਸੀਨੀਅਰ ਆਗੂ ਕਰਨਾਟਕ ਦੇ ਵਿੱਚ ਰੈਲੀਆਂ ਕਰਨਗੇ ਅਤੇ ਲੋਕਾਂ ਨੂੰ ਜਾਗਰੂਕ ਕਰਨਗੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪੱਛਮੀ ਬੰਗਾਲ ਵਿਚ ਚੋਣਾਂ ਤੋਂ ਪਹਿਲਾਂ ਕਿਸਾਨ ਆਗੂਆਂ ਵੱਲੋਂ ਭਾਜਪਾ ਦੇ ਖਿਲਾਫ ਪ੍ਰਚਾਰ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਵੱਲੋਂ ਰੈਲੀਆਂ ਕਰਕੇ ਭਾਜਪਾ ਨੂੰ ਵੋਟ ਨਾ ਦੇਣ ਦਾ ਐਲਾਨ ਕੀਤਾ ਜਾ ਰਿਹਾ ਹੈ ।

Share This Article
Leave a Comment