ਰੋਪੜ : ਸੂਬੇ ਅੰਦਰ ਕੋਰੋਨਾ ਦੇ ਕੇਸਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ । ਇਸ ਦੇ ਚਲਦਿਆਂ ਹੁਣ ਹੋਲਾ ਮਹੱਲਾ ਨੂੰ ਲੈ ਕੇ ਵੀ ਪ੍ਰਸ਼ਾਸਨ ਵਲੋਂ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਚਲਦਿਆਂ ਹੁਣ ਹੋਲੇ ਮਹੱਲੇ ‘ਚ ਸ਼ਿਰਕਤ ਕਰਨ ਵਾਲਿਆਂ ਲਈ ਕੋਰੋਨਾ ਰਿਪੋਰਟ ਜਰੂਰੀ ਕਰ ਦਿੱਤੀ ਗਈ ਹੈ। ਇਹ ਹੁਕਮ ਰੋਪੜ ਦੇ ਡਿਪਟੀ ਕਮਿਸ਼ਨਰ ਵਲੋਂ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੰਗਤ ਨੂੰ ਹਾਜਰੀ ਭਰਨ ਲਈ 72 ਘੰਟੇ ਪਹਿਲਾਂ ਕੋਰੋਨਾ ਟੈਸਟ ਕਰਵਾਉਣਾ ਪਵੇਗਾ। ਦਸ ਦੇਈਏ ਕਿ ਸੂਬੇ ਅੰਦਰ ਕੋਰੋਨਾ ਦੇ ਕੇਸਾਂ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ। ਜਿਸ ਉਪਰੰਤ ਬਹੁਤ ਸਾਰੇ ਜਿਲ੍ਹਿਆਂ ਅੰਦਰ ਨਾਈਟ ਕਰਫਿਉ ਲਗਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਜਦੋਂ ਸੰਗਤ ਆਵੇਗੀ ਤਾਂ ਸਾਵਧਾਨੀ ਵਰਤਣੀ ਲਾਜਮੀ ਹੋ ਜਾਂਦੀ ਹੈ।