ਨਿਊਜ ਡੈਸਕ : ਦੇਸ਼ ਵਿਚ ਇਕ ਵਾਰ ਫਿਰ ਕੋਰੋਨਾ ਦੇ ਕੇਸ ਤੇਜ਼ੀ ਨਾਲ ਵੱਧ ਰਹੇ ਹਨ. ਹਰ ਰੋਜ਼ ਆਉਣ ਵਾਲੇ ਕੋਰੋਨਾ ਦੇ ਮਾਮਲੇ ਚਿੰਤਾ ਦਾ ਵਿਸ਼ਾ ਬਣ ਗਏ ਹਨ.। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਤਕਰੀਬਨ 40,000 ਮਾਮਲੇ ਸਾਹਮਣੇ ਆਏ ਹਨ।ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 39,726 ਨਵੇਂ ਕੇਸ ਸਾਹਮਣੇ ਆਏ ਹਨ ਅਤੇ 154 ਮਰੀਜ਼ਾ ਨੇ ਦਮ ਤੋੜ ਦਿੱਤਾ ਹੈ ।
ਮਾਹਰਾਂ ਦੇ ਅਨੁਸਾਰ, ਕੋਰੋਨਾ ਦੀ ਦੂਜੀ ਸਟੇਜ ਤੇਜੀ ਨਾਲ ਫੈਲ ਰਹੀ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 39,726 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਸੰਕਰਮਿਤ ਮਰੀਜਾਂ ਦੀ ਗਿਣਤੀ 1,15,14,331 ਹੋ ਗਈ ਹੈ। ਸਿਹਤ ਮੰਤਰਾਲੇ ਦੇ ਅਨੁਸਾਰ, ਦੇਸ਼ ਵਿੱਚ ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਕੁੱਲ ਗਿਣਤੀ 1,59,370 ਹੋ ਗਈ ਹੈ।