ਚੰਡੀਗੜ੍ਹ : ਸੂਬੇ ਅੰਦਰ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਜਿਸ ਦੇ ਚਲਦਿਆਂ ਲਗਾਤਾਰ ਪੰਜਾਬ ਸਰਕਾਰ ਵੱਲੋਂ ਸਖਤਾਈ ਕੀਤੀ ਜਾ ਰਹੀ ਹੈ। ਪਿਛਲੇ ਦਿਨੀਂ ਜਿੱਥੇ ਨੌੰ ਜ਼ਿਲ੍ਹਿਆਂ ਅੰਦਰ ਨਾਇਟ ਕਰਫਿਊ ਲਗਾ ਦਿੱਤਾ ਗਿਆ ਹੈ ਤਾਂ ਉਸ ਤੋਂ ਬਾਅਦ ਹੁਣ ਕੈਪਟਨ ਸਰਕਾਰ ਵੱਲੋਂ ਇੱਕ ਹੋਰ ਅਹਿਮ ਫ਼ੈਸਲਾ ਲਿਆ ਗਿਆ ਹੈ। ਮੈਡੀਕਲ ਕਾਲਜਾਂ ਤੋਂ ਇਲਾਵਾ ਸਾਰੇ ਕਾਲਜਾਂ ਨੂੰ ਇਕੱਤੀ ਮਾਰਚ ਤੱਕ ਬੰਦ ਕਰ ਦਿੱਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਇਕ ਹਾਈ ਲੈਵਲ ਮੀਟਿੰਗ ਸੱਦੀ ਗਈ ਸੀ ਜਿਸ ਦੌਰਾਨ ਕਈ ਸਖਤਾਈਆਂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਲੋੜ ਪੈਣ ‘ਤੇ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ । ਜਿਕਰ ਏ ਖਾਸ ਹੈ ਕਿ ਸੂਬੇ ਅੰਦਰ ਪਿਛਲੇ ਚੌਵੀ ਘੰਟਿਆਂ ਦਰਮਿਆਨ 2400 ਤੋਂ ਵਧੇਰੇ ਮਰੀਜ਼ ਸਾਹਮਣੇ ਆਏ ਹਨ ਅਤੇ ਮੌਤਾਂ ਦਾ ਅੰਕੜਾ ਵੀ ਲਗਾਤਾਰ ਵਧਦਾ ਜਾ ਰਿਹਾ ਹੈ । ਇਸ ਨੂੰ ਮੱਦੇਨਜ਼ਰ ਰੱਖਦਿਆਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਰੀਵਿਊ ਮੀਟਿੰਗ ਸੱਦੀ ਗਈ ਸੀ ਜਿਸਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।
Reviewing the prevailing Covid situation in the State with DCs, SSPs and other senior Health officials. There is an increasing surge of #Covid19 cases in Punjab. It is important that we all strictly follow wearing of masks and observe other safety precautions to save lives. pic.twitter.com/rBbhIbiiLr
— Capt.Amarinder Singh (@capt_amarinder) March 19, 2021