ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਕੌਰੋਨਾ ਕਾਰਨ ਨਵੀਂਆਂ ਤੇ ਤਾਜ਼ਾ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਅੱਜ ਉੱਚ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਂਸਿੰਗ ਰਾਹੀਂ ਕੀਤੀ ਗਈ ਬੈਠਕ ਦੌਰਾਨ ਫ਼ੈਸਲਾ ਲਿਆ ਗਿਆ ਹੈ।
ਜਿਸਦੇ ਤਹਿਤ ਹੁਣ ਮੈਡੀਕਲ ਕਾਲਜਾਂ ਨੂੰ ਛੱਡ ਬਾਕੀ ਦੇ ਸਾਰੇ ਸਕੂਲ ਕਾਲਜ 31 ਮਾਰਚ ਤੱਕ ਬੰਦ ਰਹਿਣਗੇ।
ਇਸਦੇ ਨਾਲ ਹੀ ਸਿਨੇਮਾ ਹਾਲ ਵਿਚ ਇਕੱਠ 50 ਪਰਸੈਂਟ ਕਰਨ ਦੀਆਂ ਹਿਦਾਇਤਾਂ ਹੋਈਆ ਨੇ। ਸ਼ਾਪਿੰਗ ਮਾਲਾਂ ਵਿੱਚ 100 ਬੰਦੇ ਹੀ ਰਹਿਣਗੇ। ਅੰਤਿਮ ਸਸਕਾਰ ਕਰਨ ਦੌਰਾਨ 20 ਵਿਅਕਤੀ ਹੀ ਇਕੱਠੇ ਹੋਣਗੇ। ਵਿਆਹ ਸਮਾਗਮ ਵਿਚ ਵੀ 20 ਤੋਂ ਵਧੇਰੇ ਵਿਅਕਤੀ ਹਿੱਸਾ ਨਹੀਂ ਲੈ ਸਕਦੇ।