ਖਾਲਸੇ ਦੀਆਂ ਫੌਜਾਂ ਵੱਲੋਂ ਹੋਲਾ ਮਹੱਲਾ ਖੇਡਣ ਤੋਂ ਬਾਅਦ ਸਮਾਗਮਾਂ ਦੀ ਸਮਾਪਤੀ

TeamGlobalPunjab
1 Min Read

ਨਿਊਜ਼ ਡੈਸਕ: ਸ੍ਰੀ ਆਨੰਦਪੁਰ ਸਾਹਿਬ ਵਿਖੇ ਚੱਲ ਰਹੇ ਹੋਲੇ ਮਹੱਲੇ ਦੇ ਸਮਾਗਮਾਂ ਦੀ ਸਮਾਪਤੀ ਹੋ ਗਈ ਹੈ। ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਖਾਲਸਾਈ ਫੌਜਾਂ ਨਿਹੰਗ ਸਿੰਘਾਂ ਵਲੋਂ ਮਹੱਲਾ ਖੇਡਣ ਤੋਂ ਬਾਅਦ ਸਮਾਪਤੀ ਕੀਤੀ ਗਈ। ਇਸ ਸਮਾਗਮ ਵਿਚ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ ਸਮੇਂ ਵੱਡੀ ਗਿਣਤੀ ਵਿਚ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਨੇ ਹਾਜ਼ਰੀ ਭਰੀ।

ਇਸ ਤੋਂ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਤੀਜੇ ਅਤੇ ਆਖਰੀ ਦਿਨ ਦੇ ਸਮਾਗਮਾਂ ਦੌਰਾਨ ਗੁਰੂ ਦੀਆਂ ਲਾਡਲੀਆਂ ਫੌਜਾਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਹੇਠ ਮਹੱਲਾ ਕੱਢਿਆ ਗਿਆ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਇੱਕ ਵਿਸ਼ਾਲ ਨਗਰ ਕੀਰਤਨ ਵੀ ਸਜਾਇਆ ਗਿਆ।

ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਖਾਲਸਾਈ ਰੰਗ ‘ਚ ਰੰਗੀ ਦਿਖਾਈ ਦਿੱਤੀ। ਨਗਰ ਕੀਰਤਨ ਦੀ ਸਮਾਪਤੀ ਤੋਂ ਬਾਅਦ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਕਰਤਬ ਵੀ ਦਿਖਾਏ ਜਾ ਰਹੇ ਹਨ।

Share This Article
Leave a Comment