ਨਵੀਂ ਦਿੱਲੀ: ਕੋਰੋਨਾ ਪਾਜ਼ਿਟਿਵ ਆਉਣ ਤੋਂ ਬਾਅਦ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਅਕਸ਼ੈ ਕੁਮਾਰ ਨੇ ਖ਼ੁਦ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਦਿੱਤੀ ਹੈ। ਅਕਸ਼ੈ ਕੁਮਾਰ ਨੇ ਚਾਰ ਅਪ੍ਰੈਲ ਨੂੰ ਇੰਸਟਾਗ੍ਰਾਮ ਤੇ ਕੋਰੋਨਾ ਸੰਕਰਮਿਤ ਹੋਣ ਸਬੰਧੀ ਖ਼ਬਰ ਦਿੱਤੀ ਸੀ। ਅੱਜ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੀ ਸਿਹਤ ਠੀਕ ਹੈ ਪਰ ਸਾਵਧਾਨੀ ਦੇ ਤੌਰ ‘ਤੇ ਉਹ ਹਸਪਤਾਲ ‘ਚ ਭਰਤੀ ਹੋ ਗਏ ਹਨ।
ਅਕਸ਼ੈ ਕੁਮਾਰ ਨੇ ਇੰਸਟਾਗ੍ਰਾਮ ਤੇ ਪੋਸਟ ਕਰ ਲਿਖਿਆ, ‘ਤੁਹਾਡੇ ਸਭ ਦੀਆਂ ਦੁਆਵਾਂ ਤੇ ਪ੍ਰਾਰਥਨਾਵਾਂ ਲਈ ਧੰਨਵਾਦ, ਇਹ ਕੰਮ ਕਰ ਰਹੀਆਂ ਹਨ। ਮੈਂ ਠੀਕ ਹਾਂ ਪਰ ਸਾਵਧਾਨੀ ਵਜੋਂ ਮੈਡੀਕਲ ਸਲਾਹ ‘ਤੇ ਮੈਂ ਹਸਪਤਾਲ ਵਿੱਚ ਦਾਖਲ ਹੋ ਗਿਆ ਹਾਂ। ਜਲਦ ਹੀ ਪਰਤਣ ਦੀ ਉਂਮੀਦ ਕਰਦਾ ਹਾਂ। ਧਿਆਨ ਰੱਖੋ ।
View this post on Instagram
ਅਦਾਕਾਰ ਨੂੰ ਮੁੰਬਈ ਦੇ ਪਵਈ ਸਥਿਤ ਹੀਰਾਨੰਦਾਨੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਉੱਥੇ ਹੀ ਅਕਸ਼ੈ ਕੁਮਾਰ ਨੇ ਐਤਵਾਰ ਸਵੇਰੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕਰ ਕੇ ਖ਼ੁਦ ਦੇ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਹੋਣ ਬਾਰੇ ਦੱਸਿਆ। ਉਨ੍ਹਾਂ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ‘ਤੇ ਇਕ ਨੋਟ ਸਾਂਝਾ ਕੀਤਾ ਸੀ। ਜਿਸ ਵਿਚ ਕੋਰੋਨਾ ਪਾਜ਼ਿਟਿਵ ਆਉਣ ਸਬੰਧੀ ਜਾਣਕਾਰੀ ਦਿੱਤੀ ਤੇ ਆਪਣੇ ਕਰੀਬੀਆਂ ਨੂੰ ਵੀ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ।