ਮੁੰਬਈ: ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਹਾਈ ਕੋਰਟ ਦੇ ਫ਼ੈਸਲੇ ਤੋਂ ਬਾਅਦ ਇਹ ਅਸਤੀਫਾ ਦਿੱਤਾ ਹੈ। ਹਾਲਾਂਕਿ ਹਾਲੇ ਤਕ ਸੀਐਮ ਊਧਵ ਠਾਕਰੇ ਨੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ ਹੈ।
ਗ੍ਰਹਿ ਮੰਤਰੀ ਦੇਸ਼ਮੁੱਖ ਨੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਪੱਤਰ ਲਿੱਖ ਕੇ ਅਸਤੀਫਾ ਸੌਂਪਿਆ ਤੇ ਇਸਦੇ ਨਾਲ ਹੀ ਉਨ੍ਹਾਂ ਨਾਲ ਮੁਲਾਕਾਤ ਵੀ ਕੀਤੀ। ਐੱਨਸੀਪੀ ਆਗੂ ਨਵਾਬ ਮਲਿਕ ਨੇ ਵੀ ਇਸ ਗੱਲ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਦੇਸ਼ਮੁਖ ਨੇ ਸੀਐੱਮ ਊਧਵ ਦੇ ਨਾਲ ਹੀ ਸ਼ਰਦ ਪਵਾਰ ਨਾਲ ਵੀ ਮੁਲਾਕਾਤ ਕੀਤੀ, ਹਾਲਾਂਕਿ ਮੁੱਖ ਮੰਤਰੀ ਨੇ ਅਸਤੀਫੇ ਨੂੰ ਸਵੀਕਾਰ ਨਹੀਂ ਕੀਤਾ ਹੈ।
— ANIL DESHMUKH (@AnilDeshmukhNCP) April 5, 2021
ਦੱਸਣਯੋਗ ਹੈ ਕਿ ਅੱਜ ਸਵੇਰੇ ਸੁਪਰੀਮ ਕੋਰਟ ਨੇ ਸੀਬੀਆਈ ਨੂੰ ਪਰਮਬੀਰ ਸਿੰਘ ਵੱਲੋਂ ਲਾਏ ਦੋਸ਼ਾਂ ਦੀ ਮੁੱਢਲੀ ਜਾਂਚ 15 ਦਿਨਾਂ ਅੰਦਰ ਪੂਰੀ ਕਰਨ ਦੀ ਤਾਕੀਦ ਕੀਤੀ ਸੀ। ਮੁੰਬਈ ਪੁਲੀਸ ਦੇ ਸਾਬਕਾ ਮੁਖੀ ਨੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਲਿਖੇ ਇਕ ਪੱਤਰ ਵਿੱਚ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ’ਤੇ ਜਬਰੀ ਵਸੂਲੀ ਲਈ ਪੁਲੀਸ ਅਧਿਕਾਰੀਆਂ ’ਤੇ ਦਬਾਅ ਪਾਉਣ ਦਾ ਦੋਸ਼ ਲਾਇਆ ਸੀ।