ਵਾਸ਼ਿੰਗਟਨ :– ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਹੈ ਕਿ 19 ਅਪ੍ਰੈਲ ਤੋਂ ਦੇਸ਼ ਦਾ ਹਰ ਬਾਲਗ ਕੋਰੋਨਾ ਦਾ ਟੀਕਾ ਲਗਵਾ ਸਕੇਗਾ। ਬਾਇਡਨ ਨੇ ਸਾਰੇ ਲੋਕਾਂ ਲਈ ਟੀਕਾਕਰਨ ਦਾ ਟੀਚਾ 1 ਮਈ ਤੋਂ ਘਟਾ 19 ਅਪ੍ਰੈਲ ਕਰ ਦਿੱਤਾ ਹੈ।
ਦੱਸ ਦਈਏ ਮਹਾਮਾਰੀ ਨਾਲ ਸਭ ਤੋਂ ਜ਼ਿਆਦਾ ਅਮਰੀਕਾ ਪ੍ਰਭਾਵਿਤ ਹੈ। ਚੌਥੇ ਗੇੜ ਦਾ ਇਨਫੈਕਸ਼ਨ ਸਭ ਤੋਂ ਜ਼ਿਆਦਾ ਬਾਲਗਾਂ ਨੂੰ ਆਪਣੀ ਲਪੇਟ ‘ਚ ਲੈ ਰਿਹਾ ਹੈ। ਰਾਸ਼ਟਰਪਤੀ ਨੇ 19 ਅਪ੍ਰਰੈਲ ਨੂੰ ਸਾਰੇ ਬਾਲਗਾਂ ਤੋਂ ਪਹਿਲਾਂ ਦੇਸ਼ ਭਰ ਦੇ ਸੀਨੀਅਰ ਨਾਗਰਿਕਾਂ ਨੂੰ ਟੀਕਾਕਰਨ ਕਰਵਾਉਣ ਦੀ ਵੀ ਅਪੀਲ ਕੀਤੀ ਹੈ।
ਇਸਤੋਂ ਇਲਾਵਾ ਬਾਇਡਨ ਨੇ ਕਿਹਾ ਕਿ ਉਨ੍ਹਾਂ ਦੇ 75 ਦਿਨਾਂ ਦੇ ਦਫਤਰ ਦੌਰਾਨ ਵੈਕਸੀਨ ਦੀ 150 ਮਿਲੀਅਨ ਖੁਰਾਕਾਂ ਨਾਗਰਿਕਾਂ ਨੂੰ ਦਿੱਤੀਆਂ ਗਈਆਂ ਹਨ। ਇਸ ਦੌਰਾਨ 75 ਫ਼ੀਸਦੀ ਸੀਨੀਅਰ ਨਾਗਰਿਕਾਂ ਨੂੰ ਵੈਕਸੀਨ ਦੀ ਘੱਟੋ- ਘੱਟ ਇਕ ਖ਼ੁਰਾਕ ਜ਼ਰੂਰ ਦਿੱਤੀ ਗਈ ਹੈ।