ਵਾਸ਼ਿੰਗਟਨ :- ਅਮਰੀਕਾ ਦੇ ਮਿਨੀਆਪੋਲਿਸ ‘ਚ ਇਕ ਸਿਆਹਫਾਮ ਨੌਜਵਾਨ ਨੂੰ ਪੁਲਿਸ ਮੁਲਾਜ਼ਮਾਂ ਨੇ ਗੋਲ਼ੀ ਮਾਰ ਦਿੱਤੀ, ਜਿਸ ਦੀ ਮੌਕੇ ‘ਤੇ ਮੌਤ ਹੋ ਗਈ। ਨੌਜਵਾਨ ਦਾ ਨਾਂ ਦੌਂਤੇ ਰਾਈਟ ਸੀ ਤੇ ਉਸ ‘ਤੇ ਦੋਸ਼ ਸੀ ਕਿ ਉਸ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਸੀ।
ਦੱਸ ਦਈਏ ਗੁੱਸੇ ‘ਚ ਆਏ ਲੋਕਾਂ ਦੀ ਭੀੜ ਬਰੁਕਲਿਨ ਸੈਂਟਰ ਪੁਲਿਸ ਡਿਪਾਰਟਮੈਂਟ ਭਵਨ ਦੇ ਸਾਹਮਣੇ ਇਕੱਠੀ ਹੋ ਗਈ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਰਬੜ ਦੀਆਂ ਗੋਲ਼ੀਆਂ ਚਲਾਈਆਂ। ਪ੍ਰਦਰਸ਼ਨਕਾਰੀਆਂ ਨੇ ਵੀ ਪਥਰਾਅ ਕਰਦਿਆਂ ਕਈ ਵਾਹਨਾਂ ਨੂੰ ਨੁਕਸਾਨ ਪਹੁੰਚਾਇਆ। ਇਲਾਕੇ ‘ਚ ਕਰਫਿਊ ਲਾ ਦਿੱਤਾ ਗਿਆ ਹੈ।