ਜੈਪੁਰ : ਦੇਸ਼ ’ਚ ਕੋਰੋਨਾ ਵੈਕਸੀਨ ਚੋਰੀ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਜੈਪੁਰ ਦੇ ਇਕ ਸਰਕਾਰੀ ਹਸਪਤਾਲ ਤੋਂ ਕੋਰੋਨਾ ਵੈਕਸੀਨ ਦੀਆਂ 320 ਡੋਜ਼ ਗਾਇਬ ਹੋ ਗਈਆ ਹਨ। ਤੇ ਗਾਇਬ ਹੋਣ ਵਾਲੀ ਕੋਵੈਕਸੀਨ ਦੀ ਡੋਜ਼ ਬੁੱਧਵਾਰ ਨੂੰ ਲਗਾਈ ਜਾਣੀਆਂ ਸਨ।
ਹਸਪਤਾਲ ਦੇ ਮੁੱਖ ਮੈਡੀਕਲ ਅਧਿਕਾਰੀ ਡਾ. ਹਰਸ਼ਵਰਧਨ ਨੇ ਇਸ ਮਾਮਲੇ ’ਚ ਸ਼ਾਸਤਰੀ ਨਗਰ ਪੁਲਿਸ ਥਾਣੇ ’ਚ ਮਾਮਲਾ ਦਰਜ ਕਰਾਇਆ ਹੈ। ਉਨ੍ਹਾਂ ਨੇ ਹਸਪਤਾਲ ਦੇ ਪ੍ਰਮੁੱਖ ਡਾਕਟਰਾਂ ਦੀ ਇਕ ਜਾਂਚ ਕਮੇਟੀ ਵੀ ਗਠਿਤ ਕੀਤੀ ਹੈ।
ਉੱਥੇ ਸੂਬੇ ਦੇ ਸਿਹਤ ਮੰਤਰੀ ਡਾ. ਰਘੂ ਸ਼ਰਮਾ ਨੇ ਸਵਾਈ ਮਾਨ ਸਿੰਘ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਸੁਧੀਰ ਭੰਡਾਰੀ ਨੂੰ ਜਾਂਚ ਦੇ ਨਿਰਦੇਸ਼ ਦਿੱਤੇ ਹਨ।