ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਪ੍ਰਸਾਰ ਲਗਾਤਾਰ ਵਧਦਾ ਜਾ ਰਿਹਾ ਹੈ ਹੁਣ ਇਸ ਦੀ ਲਪੇਟ ਵਿੱਚ ਸਿਆਸੀ ਲੀਡਰ ਵੀ ਆ ਰਹੇ ਹਨ। ਇਸੇ ਤਹਿਤ ਸਾਬਕਾ ਕੇਂਦਰੀ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਲੀਡਰ ਹਰਸਿਮਰਤ ਕੌਰ ਬਾਦਲ ਵੀ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਹਨ। ਇਸ ਦੀ ਜਾਣਕਾਰੀ ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ ਤੇ ਇਕ ਪੋਸਟ ਸਾਂਝੀ ਕਰ ਕੇ ਦਿੱਤੀ ਹੈ।
ਹਰਸਿਮਰਤ ਕੌਰ ਬਾਦਲ ਨੇ ਆਪਣੀ ਪੋਸਟ ਵਿਚ ਲਿਖਿਆ ਕਿ ਉਨ੍ਹਾਂ ਨੇ ਕੋਰੋਨਾ ਟੈਸਟ ਕਰਵਾਇਆ ਸੀ ਜਿਸ ਦੀ ਰਿਪੋਰਟ ਪਾਜ਼ਿਟਿਵ ਪਾਈ ਗਈ ਹੈ।
ਕੋਰੋਨਾ ਪੀਡ਼ਤ ਪਾਏ ਜਾਣ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਖੁਦ ਨੂੰ ਘਰ ਵਿਚ ਏਕਾਂਤਵਾਸ ਕਰ ਲਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਜਿਹੜਾ ਵੀ ਉਨ੍ਹਾਂ ਦੇ ਸੰਪਰਕ ਵਿੱਚ ਆਇਆ ਹੈ ਉਹ ਆਪਣਾ ਟੈਸਟ ਜ਼ਰੂਰ ਕਰਵਾਉਣ। ਹਰਸਿਮਰਤ ਕੌਰ ਬਾਦਲ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਵੀ ਕੋਰੋਨਾ ਪਾਜ਼ਿਟਿਵ ਆਏ ਸਨ।