ਚੰਡੀਗੜ੍ਹ: ਕੋਟਕਪੂਰਾ ਗੋਲ਼ੀਕਾਂਡ ਦੀ ਜਾਂਚ ਕਰ ਰਹੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦੇ ਮੁਖੀ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਅਸਤੀਫੇ ਨੂੰ ਮਨਜ਼ੂਰ ਕਰਨ ਲਈ ਮਨਾ ਲਿਆ ਹੈ। ਅਜਿਹਾ ਖੁਦ ਕੁੰਵਰ ਵਿਜੈ ਪ੍ਰਤਾਪ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਬਿਆਨ ਵਿਚ ਕਿਹਾ, ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਸਾਫ ਕੀਤਾ ਕਈ ਉਹ ਅਸਤੀਫ਼ੇ ਸਬੰਧੀ ਆਪਣੇ ਫ਼ੈਸਲੇ ’ਤੇ ਦ੍ਰਿੜ੍ਹ ਹਨ।
ਦੱਸ ਦਈਏ ਹਾਈਕੋਰਟ ਵੱਲੋਂ ਸਿੱਟ ਦੀ ਜਾਂਚ ਰਿਪੋਰਟ ਨੂੰ ਰੱਦ ਕਰਨ ਤੇ ਨਵੀਂ ਸਿੱਟ ‘ਚ ਕੁੰਵਰ ਵਿਜੈ ਪ੍ਰਤਾਪ ਨੂੰ ਸ਼ਾਮਲ ਨਾ ਕਰਨ ਦਾ ਫ਼ੈਸਲਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਕੁੰਵਰ ਵਿਜੈ ਪ੍ਰਤਾਪ ਨੇ 12 ਅਪ੍ਰੈਲ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫ਼ਾ ਸੌਂਪ ਦਿੱਤਾ, ਹਾਲਾਂਕਿ ਮੁੱਖ ਮੰਤਰੀ ਵੱਲੋਂ ਉਨ੍ਹਾਂ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਗਿਆ ਸੀ।
ਜਿਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਵੀ ਉਨ੍ਹਾਂ ਨੂੰ ਪੁਲੀਸ ਸੇਵਾ ਵਿਚ ਰਹਿਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਸੀ।