ਚੰਡੀਗੜ੍ਹ: ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਪਟਵਾਰੀ ਤੇ ਜ਼ਿਲ੍ਹੇਦਾਰ ਦੀਆਂ ਅਸਾਮੀਆਂ ਲਈ 2 ਮਈ 2021 ਨੂੰ ਲਈ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਲਈ ਜਾਣ ਵਾਲੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ । ਉਕਤ ਜਾਣਕਾਰੀ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਬੋਰਡ ਵੱਲੋਂਂ ਇਸ਼ਤਿਹਾਰ ਰਾਹੀਂ ਪਟਵਾਰੀ, ਜ਼ਿਲ੍ਹੇਦਾਰ, ਬੁਕਿੰਗ ਕਲਰਕ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਇਹਨਾਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਦੀ 2 ਮਈ ਤਾਰੀਖ ਨਿਸ਼ਚਿਤ ਕੀਤੀ ਗਈ ਸੀ ਜੋ ਕਿ ਹੁਣ ਪੰਜਾਬ ਸਰਕਾਰ ਦੀਆਂ ਕੋਵਿਡ-19 ਦੀਆਂ ਗਾਈਡਲਾਈਨਜ਼ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤੀ ਗਈ ਹੈ।