ਨਵੀਂ ਦਿੱਲੀ :- ਦਿੱਲੀ ‘ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ 25 ਅਪ੍ਰੈਲ ਨੂੰ ਹੋਣ ਵਾਲੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਕੇਜਰੀਵਾਲ ਸਰਕਾਰ ਨੇ ਇਕ ਤਜਵੀਜ਼ ਉਪ ਰਾਜਪਾਲ ਨੂੰ ਭੇਜੀ ਹੈ।
ਦੱਸ ਦਈਏ ਦਿੱਲੀ ‘ਚ ਕੋਰੋਨਾ ਇਨਫੈਕਸ਼ਨ ‘ਤੇ ਕਾਬੂ ਪਾਉਣ ਲਈ ਇਕ ਹਫ਼ਤੇ ਤਕ ਲਈ ਲਾਕਡਾਊਨ ਲਾਇਆ ਗਿਆ ਹੈ। ਇਸ ਦੌਰਾਨ ਸਾਰੀਆਂ ਧਾਰਮਿਕ, ਸਿਆਸੀ ਤੇ ਸਮਾਜਿਕ ਸਰਗਰਮੀਆਂ ‘ਤੇ ਪਾਬੰਦੀ ਹੈ। ਸਰਕਾਰ ਨੇ ਜ਼ਰੂਰੀ ਸੇਵਾਵਾਂ ਵਾਲੇ ਲੋਕਾਂ ਨੂੰ ਛੋਟ ਦਿੱਤੀ ਹੈ।