ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਦੇ ਵੱਧ ਰਹੇ ਕਹਿਰ ਨੂੰ ਦੇਖਦਿਆਂ ਲਾਕਡਾਊਨ ਵਧਾਉਣ ਦਾ ਐਲਾਨ ਕੀਤਾ ਹੈ। ਇਹ ਪਾਬੰਦੀਆਂ 3 ਮਈ ਸੋਮਵਾਰ ਸਵੇਰ 5 ਵਜੇ ਤੱਕ ਲਾਗੂ ਰਹਿਣਗੀਆਂ।
ਐਤਵਾਰ ਨੂੰ ਡਿਜੀਟਲ ਪ੍ਰੈੱਸ ਕਾਨਫਰੰਸ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਜ਼ਰੂਰੀ ਸੇਵਾਵਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ। ਬਾਕੀ ਕਿਸੇ ਤਰ੍ਹਾਂ ਦਾ ਬਦਲਾਅ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕੋਰੋਨਾ ਇਨਫੈਕਸ਼ਨ ਰੋਕਣ ‘ਚ ਮਦਦ ਮਿਲੇਗੀ।
ਇਕ ਹਫ਼ਤੇ ਦੇ ਲਾਕਡਾਊਨ ਦੇ ਬਾਵਜੂਦ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਕੋਰੋਨਾ ਦੀ ਰਫ਼ਤਾਰ ਘੱਟ ਨਹੀਂ ਰਹੀ ਤੇ ਆਕਸੀਜਨ ਦੀ ਕਿੱਲਤ ਕਾਰਨ ਹਾਲਾਤ ਗੰਭੀਰ ਹੁੰਦੇ ਜਾ ਰਹੇ ਹਨ। ਇਸੇ ਕਾਰਨ ਦਿੱਲੀ ‘ਚ ਲਾਕਡਾਊਨ ਇਕ ਹਫ਼ਤੇ ਲਈ ਹੋਰ ਵਧਾਇਆ ਗਿਆ ਹੈ।