ਕੈਪਟਨ ਤੋਂ ਬਾਅਦ ਨਵਜੋਤ ਸਿੱਧੂ ਨੇ ਹੁਣ ਬਾਦਲਾਂ ‘ਤੇ ਖੜ੍ਹੇ ਕੀਤੇ ਸਵਾਲ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਦੀ ਸਿਆਸਤ ‘ਚੋਂ ਦੂਰੀ ਬਣਾਈ ਬੈਠੇ ਨਵਜੋਤ ਸਿੰਘ ਸਿੱਧੂ ਹੁਣ ਲਗਾਤਾਰ ਐਕਟਿਵ ਹੋ ਗਏ ਹਨ। ਸਿੱਧੂ ਰੋਜ਼ਾਨਾ ਟਵੀਟ ਰਾਹੀਂ ਪੰਜਾਬ ਦੀ ਸਿਆਸਤ ਵਿੱਚ ਨਵਾਂ ਧਮਾਕਾ ਕਰ ਰਹੇ ਹਨ। ਜਿਸ ਤਹਿਤ ਅੱਜ ਨਵਜੋਤ ਸਿੰਘ ਸਿੱਧੂ ਵੱਲੋਂ ਬੇਅਦਬੀ ਮੁੱਦੇ ‘ਤੇ ਇਕ ਹੋਰ ਟਵੀਟ ਕੀਤਾ ਗਿਆ। ਸਿੱਧੂ ਨੇ ਇਸ ਟਵੀਟ ‘ਚ ਬੇਅਦਬੀ ਮਾਮਲੇ ਦੀ ਜਾਂਚ ਕਰ ਚੁੱਕੀ ਕੁੰਵਰ ਵਿਜੈ ਪ੍ਰਤਾਪ ਦੀ ਵਿਸ਼ੇਸ਼ ਜਾਂਚ ਟੀਮ ਤੇ ਅਕਾਲੀ ਦਲ ਦੇ ਸੀਨੀਅਰ ਲੀਡਰ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ‘ਤੇ ਸਵਾਲ ਖੜ੍ਹੇ ਕੀਤੇ ਹਨ।

ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ “ਅਦਾਲਤੀ ਫ਼ੈਸਲੇ ਦਾ ਅਰਥ ਇਹ ਨਹੀਂ ਕਿ ਬਾਦਲਾਂ ਵਿਰੁੱਧ ਕੋਈ ਸਬੂਤ ਨਹੀਂ ਹੈ ਇਸ ਦਾ ਮਤਲਬ ਸਿਰਫ ਇੰਨਾ ਹੈ ਕਿ ਕੋਈ ਸਬੂਤ ਪੇਸ਼ ਨਹੀਂ ਕੀਤਾ ਗਿਆ ਕਿਉਂ..?

ਇਸ ਤੋਂ ਪਹਿਲਾਂ ਬੀਤੇ ਦਿਨੀਂ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਸਵਾਲ ਖੜ੍ਹੇ ਕੀਤੇ ਸਨ। ਨਵਜੋਤ ਸਿੰਘ ਸਿੱਧੂ ਨੇ ਕੈਪਟਨ ਨੂੰ ਸਵਾਲ ਕਰਦੇ ਹੋਏ ਕਿਹਾ ਸੀ ਕਿ ਉਨ੍ਹਾਂ ਲਈ ਬੇਅਦਬੀ ਦਾ ਮਾਮਲਾ ਸਭ ਤੋਂ ਗੰਭੀਰ ਨਹੀਂ ਹੈ ?

Share This Article
Leave a Comment