ਮੰਤਰੀ ਮੰਡਲ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਇਨ੍ਹਾਂ ਹਸਪਤਾਲਾਂ ‘ਚ ਸਟਾਫ ਨਰਸਾਂ ਦੀਆਂ ਅਸਾਮੀਆਂ ਭਰਨ ਦੀ ਪ੍ਰਵਾਨਗੀ

TeamGlobalPunjab
1 Min Read

ਚੰਡੀਗੜ੍ਹ: ਸੂਬਾ ਭਰ ਵਿਚ ਕੋਵਿਡ-19 ਦੀ ਹੰਗਾਮੀ ਸਥਿਤੀ ਨਾਲ ਪ੍ਰਭਾਵੀ ਢੰਗ ਰਾਹੀਂ ਨਿਪਟਣ ਲਈ ਪੰਜਾਬ ਮੰਤਰੀ ਮੰਡਲ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਅਤੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਸਟਾਫ ਨਰਸਾਂ ਦੀਆਂ 473 ਅਸਾਮੀਆਂ ਦੀ ਭਰਤੀ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਅਸਾਮੀਆਂ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਾਇਰੇ ਵਿਚੋਂ ਕੱਢ ਕੇ ਬਾਬਾ ਫਰੀਦ ਯੂਨੀਵਰਸਿਟੀ, ਫਰੀਦਕੋਟ ਰਾਹੀਂ ਮੈਰਿਟ ਦੇ ਆਧਾਰ ਉਤੇ ਲਿਖਤੀ ਪ੍ਰੀਖਿਆ ਰਾਹੀਂ ਭਰੀਆਂ ਜਾਣਗੀਆਂ।

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਨਵੀਆਂ ਭਰਤੀ ਸਟਾਫ ਨਰਸਾਂ ਨੂੰ ਵਿੱਤ ਵਿਭਾਗ ਵੱਲੋਂ ਪ੍ਰਵਾਨਿਤ ਕੀਤੀ ਜਾ ਚੁੱਕੀ 29,200 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ।

ਜਿਕਰਯੋਗ ਹੈ ਕਿ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਕੰਮਕਾਜ ਵਿਚ ਹੋਰ ਵਧੇਰੇ ਕੁਸ਼ਲਤਾ ਲਿਆਉਣ ਲਈ ਸੂਬਾ ਸਰਕਾਰ ਦੀ ਪੁਨਰਗਠਨ ਯੋਜਨਾ ਦੇ ਤਹਿਤ ਇਹ ਅਸਾਮੀਆਂ ਸਿਰਜੀਆਂ ਗਈਆਂ ਹਨ।

Share This Article
Leave a Comment