ਕੈਪਟਨ ਦੀ ਨਵਜੋਤ ਸਿੱਧੂ ਨੂੰ ਚੁਣੌਤੀ, ਕਿਹਾ ‘ਮੇਰੇ ਖਿਲਾਫ ਪਟਿਆਲਾ ਤੋਂ ਚੋਣ ਲੜੇ’

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਅਕਸਰ ਵਖਰੇਵਾਂ ਦੇਖਣ ਨੂੰ ਮਿਲਦਾ ਆ ਰਿਹਾ ਹੈ। ਨਵਜੋਤ ਸਿੰਘ ਸਿੱਧੂ ਜਿੱਥੇ ਲਗਾਤਾਰ ਕੈਪਟਨ ਨੂੰ ਘੇਰਦੇ ਆ ਰਹੇ ਹਨ, ਉੱਥੇ ਹੀ ਇਸ ਵਾਰ ਕੈਪਟਨ ਨੇ ਸਿੱਧੂ ਨੂੰ ਚੁਣੌਤੀ ਦਿੱਤੀ ਹੈ। ਕੈਪਟਨ ਨੇ ਕਿਹਾ ਕਿ ਜੇਕਰ ਸਿੱਧੂ ਨੇ ਉਨ੍ਹਾਂ ਖਿਲਾਫ ਪਟਿਆਲਾ ਤੋਂ ਚੋਣ ਲੜੀ ਤਾਂ ਉਸ ਦੀ ਵੀ ਜਨਰਲ ਜੇਜੇ ਸਿੰਘ ਵਾਂਗ ਜ਼ਮਾਨਤ ਜ਼ਬਤ ਹੋ ਜਾਵੇਗੀ।

ਇਸ ਤੋਂ ਇਲਾਵਾ ਕੈਪਟਨ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਆਪਣੀ ਪਾਰਟੀ ਦੇ ਮੁੱਖ ਮੰਤਰੀ ‘ਤੇ ਲਗਾਤਾਰ ਸਿਆਸੀ ਹਮਲੇ ਕਰਦੇ ਹਨ ਇਸਦਾ ਮਤਲਬ ਹੈ ਕਿ ਉਹ ਕਿਸੇ ਹੋਰ ਪਾਰਟੀ ‘ਚ ਜਾਣਾ ਚਾਹੁੰਦੇ ਹਨ। ਕੈਪਟਨ ਨੇ ਕਿਹਾ ਕਿ ਸਿੱਧੂ ਜਿੱਥੇ ਜਾਣਾ ਚਾਹੁੰਦੇ ਹਨ ਜਾ ਸਕਦੇ ਹਨ।

Share This Article
Leave a Comment