ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਚੋਟੀ ਦੇ ਅਮਰੀਕੀ ਡਿਪਲੋਮੈਟ ਡੈਨੀਅਲ ਸਮਿੱਥ ਨੂੰ ਭਾਰਤ ਵਿਚ ਕੋਵਿਡ-19 ਇਨਫੈਕਸ਼ਨ ਕਾਰਨ ਪੈਦਾ ਹੋਏ ਮਨੁੱਖੀ ਸੰਕਟ ਵਿਚਕਾਰ ਆਪਣੇ ਅੰਤਰਿਮ ਰਾਜਦੂਤ ਦੇ ਤੌਰ ‘ਤੇ ਭਾਰਤ ਭੇਜ ਰਹੇ ਹਨ।
ਅਮਰੀਕਾ ਦੇ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਵਿਦੇਸ਼ ਸੇਵਾ ਸੰਸਥਾ ਦੇ ਨਿਰਦੇਸ਼ਕ ਡੈਨੀਅਲ ਸਮਿਥ ਹਾਲ ਹੀ ‘ਚ ਕਾਰਜਵਾਹਕ ਵਿਦੇਸ਼ ਮੰਤਰੀ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਉਹ ਜਲਦ ਹੀ ਨਵੀਂ ਦਿੱਲੀ ਲਈ ਰਵਾਨਾ ਹੋਣਗੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇਡ ਪ੍ਰਾਈਸ ਨੇ ਕਿਹਾ ਕਿ ਸਮਿਥ ਦੀ ਨਿਯੁਕਤੀ ਭਾਰਤ ਸਰਕਾਰ ਤੇ ਭਾਰਤੀ ਲੋਕਾਂ ਨਾਲ ਭਾਈਵਾਲੀ ਪ੍ਰਤੀ ਅਮਰੀਕਾ ਦੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦੀ ਹੈ।