ਮੋਗਾ : ਥਾਣਾ ਬੱਧਨੀ ਕਲਾਂ ਅਧੀਨ ਪੈਂਦੀ ਪੁਲਿਸ ਚੌਕੀ ਲੋਪੋਂ ‘ਚ ਤਾਇਨਾਤ ASI ਸਤਨਾਮ ਸਿੰਘ ਵੱਲੋਂ ਆਪਣੀ ਹੀ ਰਿਵਾਲਵਰ ਨਾਲ ਆਤਮ ਹੱਤਿਆ ਕਰਨ ਦੀ ਖਬਰ ਸਾਹਮਣੇ ਆਈ ਹੈ। ਸਤਨਾਮ ਸਿੰਘ ਨੇ ਆਪਣੇ ਸੁਸਾਇਡ ਨੋਟ ‘ਚ ਲਿਖਿਆ ਕਿ ਉਹ ਥਾਣਾ ਬੱਧਨੀਂ ਕਲਾਂ ਦੇ SHO ਤੋਂ ਤੰਗ ਆ ਕੇ ਖੁਦਕੁਸ਼ੀ ਕਰ ਰਿਹਾ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਪਰ ਇਸ ਸਬੰਧੀ ਡੀਐਸਪੀ ਦਰਸ਼ਨ ਸਿੰਘ ਵਲੋਂ ਕੁਝ ਕਹਿਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।